- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਨਿਕਾਂ ਦੀ ਚਾਰ ਸਾਲ ਲਈ ਕੀਤੀ ਜਾਂਦੀ ਭਰਤੀ ਦੇਸ਼ ਦੀ ਸੁਰੱਖਿਆ ਲਈ ਖ਼ਤਰਾ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸਾਬਕਾ ਸੈਨਿਕਾਂ ਜਥੇਬੰਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਬਨੂੜ ਅਤੇ ਬਲਾਕ ਮੋਹਾਲੀ ਦੇ ਪ੍ਰਧਾਨ ਕੈਪਟਨ ਬੰਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਬਨੂੜ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਸੈਨਿਕਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕੀ ਫੌਜ ਵਿਚ ਅਗਨੀਵੀਰ ਦੀ ਥਾਂ ਤੇ ਸੈਨਿਕਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਤੋਂ ਕੇਂਦਰ ਸਰਕਾਰ ਨੇ ਸਾਬਕਾ ਸੈਨਿਕਾਂ ਨੂੰ ਡੀਏ ਦੀ ਕਿਸ਼ਤ ਜਾਰੀ ਨਹੀਂ ਕੀਤੀ ਜਿਸ ਕਾਰਨ ਦੇਸ਼ ਦੇ ਸਾਬਕਾ ਸੈਨਿਕਾਂ ਵਿਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੇਂਦਰ ਵਿਚ ਸੱਤਾ ਦੀ ਕੁਰਸੀ ਤੇ ਬੈਠੀ ਭਾਜਪਾ ਨੇ ਸਾਬਕਾ ਸੈਨਿਕਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ, ਜਿਸ ਨਾਲ ਸਾਬਕਾ ਸੈਨਿਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਸੈਨਿਕਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਇਕ ਰੈਂਕ ਇਕ ਪੈਨਸ਼ਨ ਦੇਣ ਮੌਕੇ ਭੇਦ ਭਾਵ ਕੀਤਾ ਗਿਆ ਹੈ ਜਿਸ ਦੌਰਾਨ ਸੈਨਿਕਾਂ ਨੂੰ 12000, ਜੇਸੀਓ ਨੂੰ 18000 ਤੇ ਅਧਿਕਾਰੀਆਂ ਨੂੰ 32 ਹਜ਼ਾਰ ਰੁਪਏ ਪੈਨਸ਼ਨ ਮਿਲਦੀ ਹੈ ਜੋ ਕਿ ਸੈਨਿਕਾਂ ਲਈ ਨੁਕਸਾਨਦੇਹ ਹੈ ਜਿਸ ਤੋਂ ਭੜਕੇ ਸਾਬਕਾ ਸੈਨਿਕਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸੂਬੇਦਾਰ ਅਮਰਜੀਤ ਸਿੰਘ, ਕਰਮ ਸਿੰਘ ਬਨੂੜ, ਰਾਮ ਸਿੰਘ ਮਨੌਲੀ ਸੂਰਤ, ਮੇਜਰ ਸਿੰਘ, ਜੋਗਿੰਦਰ ਸਿੰਘ, ਮੋਹਨ ਕੌਰ, ਕੁਲਵੰਤ ਕੌਰ, ਕਮਲੇਸ਼ ਕੌਰ, ਮਹਿਮਾ ਸਿੰਘ, ਸਵਰਨ ਸਿੰਘ, ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ ਹਾਜ਼ਰ ਸਨ।