ਜਨਹਿਤ ਸੰਮਤੀ ਵੱਲੋਂ ਬਾਰਾਦਰੀ ਗਾਰਡਨ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ
ਜਨਹਿਤ ਸਮਿਤੀ ਵੱਲੋਂ ਬਾਰਾਦਰੀ ਗਾਰਡਨ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ
Publish Date: Sat, 17 Oct 2026 05:07 PM (IST)
Updated Date: Sat, 17 Oct 2026 05:09 PM (IST)
ਫੋਟੋ 17ਪੀਟੀਐਲ: 16: ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜਨਹਿਤ ਸੰਮਤੀ ਵੱਲੋਂ ਬੰਧਨ ਬੈਂਕ ਦੇ ਸਹਿਯੋਗ ਨਾਲ ਬਾਰਾਦਰੀ ਗਾਰਡਨ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਬੰਧਨ ਬੈਂਕ ਦੇ ਡਾਕਟਰਾਂ ਤੇ ਸਟਾਫ਼ ਵੱਲੋਂ 100 ਤੋਂ ਵੱਧ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਕੈਂਪ ਵਿਚ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਅਤੇ ਹੱਡੀਆਂ ਤੇ ਜੋੜਾਂ ਨਾਲ ਸਬੰਧਤ ਆਮ ਬਿਮਾਰੀਆਂ ਦੀ ਜਾਂਚ ਕੀਤੀ ਗਈ। ਇਸ ਉਪਰਾਲੇ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਵਿਚ ਪਹੁੰਚੇ ਲੋਕਾਂ ਨੇ ਜਨਹਿਤ ਸਮਿਤੀ ਅਤੇ ਬੰਧਨ ਬੈਂਕ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਜੀ. ਐੱਸ. ਆਨੰਦ, ਟੀ. ਐੱਸ. ਕਪੂਰ, ਚਮਨ ਲਾਲ ਗਰਗ, ਅਸ਼ੋਕ ਗੁਪਤਾ, ਜੀ. ਐੱਸ. ਬੇਦੀ, ਇੰਦਰਜੀਤ ਦੂਆ, ਜਗਤਾਰ ਸਿੰਘ ਜੱਗੀ, ਵਿਵੇਕ ਜੈਨ, ਜੇ. ਐੱਸ. ਚਾਵਲਾ ਅਤੇ ਪਰਵੀਨ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਬੰਧਨ ਬੈਂਕ ਦੇ ਮੈਨੇਜਰ ਸੰਜੀਵ ਕੁਮਾਰ, ਡਾ. ਹਰਸ਼ਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਨੇ ਸਿਹਤ ਜਾਂਚ ਵਿੱਚ ਸਹਿਯੋਗ ਦਿੱਤਾ। ਜਨਹਿਤ ਸੰਮਤੀ ਨੇ ਭਵਿੱਖ ਵਿੱਚ ਵੀ ਲੋਕ ਭਲਾਈ ਅਤੇ ਸਿਹਤ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ।