- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰ ਹਸਪਤਾਲ ਦੇ ਸਹਿਯੋਗ ਨਾਲ ਸ਼੍ਰੀ ਸਨਾਤਨ ਧਰਮ ਸਭਾ ਵੱਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੀ ਸਨਾਤਨ ਧਰਮ ਸਭਾ ਪਟਿਆਲਾ ਵੱਲੋਂ ਅਮਰ ਹਸਪਤਾਲ ਦੇ ਸਹਿਯੋਗ ਨਾਲ ਐਤਵਾਰ ਨੂੰ ਐੱਸਡੀਐੱਸਈ ਸੀਨੀਅਰ ਸੈਕੰਡਰੀ ਸਕੂਲ, ਆਰੀਆ ਸਮਾਜ, ਪਟਿਆਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ, ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁਪਤਾ, ਮੀਤ ਪ੍ਰਧਾਨ ਐੱਨ.ਕੇ. ਜੈਨ, ਪਵਨ ਜਿੰਦਲ, ਰਾਕੇਸ਼ ਕੁਮਾਰ, ਮਹਾਂਸਚਿਵ ਅਨਿਲ ਗੁਪਤਾ ਦੀ ਅਗਵਾਈ ਹੇਠ ਕਰਵਾਇਆ ਗਿਆ। ਕੈਂਪ ਦੌਰਾਨ ਅਮਰ ਹਸਪਤਾਲ ਦੇ ਮਾਹਿਰ ਡਾਕਟਰਾਂ ਡਾ. ਵਿਵੇਕ ਸਿੰਗਲਾ (ਦਿਲ ਦੇ ਰੋਗਾਂ ਦੇ ਮਾਹਿਰ), ਡਾ. ਅਨੀਸ਼ ਕੁਮਾਰ ਗੋਇਲ (ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦੇ ਮਾਹਿਰ) ਅਤੇ ਡਾ. ਅਮਿਤ ਜਿੰਦਲ (ਲਿਵਰ ਅਤੇ ਪੇਟ ਦੇ ਰੋਗਾਂ ਦੇ ਮਾਹਿਰ) ਵੱਲੋਂ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕਰੀਬ 140 ਲੋਕਾਂ ਨੇ ਕੈਂਪ ਦਾ ਲਾਭ ਲਿਆ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਤੋਂ ਇਲਾਵਾ ਸੰਜੀਵ ਕੁਮਾਰ ਗੁਪਤਾ, ਦਿਨੇਸ਼ ਜਿੰਦਲ, ਸੰਜੇ ਜਿੰਦਲ, ਪ੍ਰੈੱਸ ਸਕੱਤਰ ਧੀਰਜ ਅਗਰਵਾਲ ਅਤੇ ਰਿਪੁਦਮਨ ਸਿੰਘ ਮੌਜੂਦ ਰਹੇ। ਸਕੂਲ ਦੇ ਪ੍ਰਿੰਸੀਪਲ ਤੇ ਸਟਾਫ਼ ਨੇ ਵੀ ਕੈਂਪ ਵਿਚ ਸਹਿਯੋਗ ਦਿੱਤਾ। ਸਕੂਲ ਮੈਨੇਜਰ ਐੱਮ.ਐੱਮ. ਸਿਆਲ ਨੇ ਅਮਰ ਹਸਪਤਾਲ ਦੀ ਡਾਕਟਰਾਂ ਦੀ ਟੀਮ ਅਤੇ ਲੈਬ ਸਟਾਫ਼ ਦਾ ਕੈਂਪ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।