ਏਡੀਸੀ ਦਾ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਕੀਤਾ ਵਿਸ਼ੇਸ਼ ਸਨਮਾਨ
ਏਡੀਸੀ ਸਿਮਰਪ੍ਰੀਤ ਕੌਰ ਦਾ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਕੀਤਾ ਵਿਸ਼ੇਸ਼ ਸਨਮਾਨ
Publish Date: Wed, 15 Apr 2026 06:02 PM (IST)
Updated Date: Wed, 15 Apr 2026 06:06 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਏ ਵਿਖੇ ਸਥਾਪਿਤ ਸੁਤੰਤਰਤਾ ਸੰਗਰਾਮੀ ਗੈਲਰੀ ਵਿਚ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਆਪਣੀਆਂ ਹੱਕੀ ਸਨਮਾਨ ਸਹੂਲਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਰਨਲ ਸਿਮਰਪ੍ਰੀਤ ਕੌਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਅਤੇ ਪ੍ਰਾਪਤ ਦਰਖਾਸਤਾਂ ਦੇ ਹੱਲ ਲਈ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨੂੰ ਨਮਨ ਕੀਤਾ। ਜ਼ਿਲ੍ਹਾ ਜਥੇਬੰਦੀ ਵੱਲੋਂ ਸਤਪਾਲ ਕੌਰ ਸੋਹੀ ਪੁਤਰੀ ਹਰਭਜਨ ਸਿੰਘ ਫਰੀਡਮ ਫਾਈਟਰ, ਅਮਰਪ੍ਰੀਤ ਸਿੰਘ ਬੋਬੀ ਜ਼ਿਲ੍ਹਾ ਪ੍ਰਧਾਨ ਵਲੋਂ ਸੁਤੰਤਰਤਾ ਸੰਗਰਾਮੀ ਗੈਲਰੀ ਵਿੱਚ ਪਹੁਚੰਣ ਤੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਸਿਮਰਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਦੇ ਧਿਆਨ ਹੇਠ ਲਿਆਉਂਦੇ ਹੋਏ ਮੰਗ ਕੀਤੀ ਕਿ ਸੁਤੰਤਰਤਾ ਸੰਗਰਾਮੀਆ ਦੀਆਂ ਤਸਵੀਰਾਂ ਨੂੰ ਸ਼ੀਸ਼ਾ ਲਗਾ ਕੇ ਕਵਰ ਕੀਤਾ ਜਾਵੇ ਤਾਂ ਜੋ ਲੰਮੇ ਸਮੇਂ ਤੱਕ ਇਨ੍ਹਾਂ ਤਸਵੀਰਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਰਾਜ ਕੁਮਾਰ ਡਕਾਲਾ ਅਤੇ ਗੁਰਇਕਬਾਲ ਸਿੰਘ ਸੰਧੂ ਨੇ ਮੰਗ ਕੀਤੀ ਕਿ ਸਰਕਾਰੀ ਅਦਾਰਿਆਂ ਅੰਦਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਮਾਣ ਸਨਮਾਨ ਅਤੇ ਕੰਮ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣ। ਇਸ ਮੌਕੇ ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ, ਸਰਪ੍ਰਸਤ ਬਾਬਾ ਭੁਪਿੰਦਰ ਸਿੰਘ, ਪ੍ਰੀਤਮ ਸਿੰਘ ਮਾਨ,ਗੁਰਇਕਬਾਲ ਸਿੰਘ ਸੰਧੂ, ਸੁਦੇਸ਼ ਕੁਮਾਰ ਘਨੋਰ , ਹਰਦੀਪ ਸਿੰਘ, ਗੁਰਚਰਨ ਸਿੰਘ, ਜਸਵੰਤ ਸਿੰਘ, ਇੰਦਰਪਾਲ ਸਿੰਘ ਵਿਰਕ, ਪਰਮ ਗੁਰਤੇਜ ਸਿੰਘ, ਬਲਦੇਵ ਸਿੰਘ, ਪ੍ਰਭਜੀਤ ਸਿੰਘ ਨਾਭਾ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸ਼ਾਮਲ ਹੋਏ।