ਸੁਤੰਤਰਤਾ ਸੰਗਰਾਮੀ ਗੈਲਰੀ ’ਚ ਨਵੀਆਂ ਤਸਵੀਰਾਂ ਕੀਤੀਆਂ ਸ਼ਾਮਲ
ਮਿੰਨੀ ਸਕੱਤਰੇਤ ਵਿਖੇ ਸੁਤੰਤਰਤਾ ਸੰਗਰਾਮੀ ਗੈਲਰੀ ’ਚ ਤਸਵੀਰਾਂ ਕੀਤੀਆ ਸ਼ਾਮਲ
Publish Date: Wed, 25 Mar 2026 06:13 PM (IST)
Updated Date: Wed, 25 Mar 2026 06:16 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਵਿਸ਼ੇਸ਼ ਇਕੱਤਰਤਾ ਮਿੰਨੀ ਸਕੱਤਰੇਤ ਵਿਖੇ ਹੋਈ। ਇਕੱਤਰਤਾ ਦੌਰਾਨ ਸੁਤੰਤਰਤਾ ਸੰਗਰਾਮੀ ਗੈਲਰੀ ਵਿਚ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਏ ਨਿਰਮਲ ਸਿੰਘ ਮੁਲਤਾਨੀ ਅਤੇ ਆਜ਼ਾਦੀ ਘੁਲਾਟੀਏ ਵਿਰਸਾ ਸਿੰਘ ਬਾਜਵਾ ਦੀਆਂ ਤਸਵੀਰਾਂ ਨੂੰ ਸ਼ਾਮਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਦੀ ਮੰਗ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੁਤੰਤਰਤਾ ਸੰਗਰਾਮੀਆ ਦੀਆਂ ਤਸਵੀਰਾਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਸੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਕਿਹਾ ਕਿ ਜਥੇਬੰਦੀ ਵੱਲੋਂ ਨਵੇਂ ਜੁੜੇ ਪਰਿਵਾਰਾਂ ਦੀ ਮੈਂਬਰਸ਼ਿਪ ਕੀਤੀ ਜਾਂ ਰਹੀ ਹੈ। ਮਿੰਨੀ ਸਕੱਤਰੇਤ ਵਿਖੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਮਹੀਨੇਵਾਰ ਮੀਟਿੰਗ ਕਰਵਾਈ ਜਾਵੇਗੀ। ਆਗੂਆਂ ਨੇ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਜਥੇਬੰਦੀ 234 ਨਾਲ ਜੁੜਨ ਦੀ ਅਪੀਲ ਕੀਤੀ। ਜ਼ਿਲ੍ਹਾ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਲੋਂ ਇਕੱਠੇ ਹੋ ਕੇ ਸਨਮਾਨ ਸਹੂਲਤਾਂ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਮੀਟਿੰਗ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਜਥੇਬੰਦੀ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਚੋਥੀ ਪੀੜ੍ਹੀ ਨੂੰ ਕਾਨੂੰਨੀ ਵਾਰਿਸਾਂ ਵਿੱਚ ਸ਼ਾਮਲ ਕਰਨਾ, ਪ੍ਰਮੋਸ਼ਨ ਚੈਨਲ, ਨੋਕਰੀਆਂ ਵਿੱਚ ਰਾਖਵਾਂਕਰਨ, ਉਚੇਰੀ ਸਿੱਖਿਆ ਵਿੱਚ ਰਾਖਵਾਂਕਰਨ, ਪੈਨਸ਼ਨ ਸਕੀਮ, ਮਾਣ ਸਨਮਾਨ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਸਬੰਧੀ ਵਿਚਾਰਾਂ ਕੀਤੀਆਂ। ਇਸ ਮੌਕੇ ਇੰਦਰਪਾਲ ਸਿੰਘ ਧਾਲੀਵਾਲ ਸੂਬਾ ਜਰਨਲ ਸਕੱਤਰ, ਅਮਰਪ੍ਰੀਤ ਸਿੰਘ ਬੋਬੀ ਪ੍ਰਧਾਨ ਜਿਲਾ ਪਟਿਆਲਾ, ਰਾਜ ਕੁਮਾਰ ਡਕਾਲਾ, ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਬਲਵਿੰਦਰ ਸਿੰਘ, ਸੁਖਵਿੰਦਰ ਕੌਰ, ਰਜਿੰਦਰ ਵਢੇਰਾ, ਪ੍ਰਵੀਨ ਕੁਮਾਰੀ, ਪਰਮਗੁਰਤੇਜ ਸਿੰਘ, ਰਘੁਵੀਰ ਸਿੰਘ, ਹਰਦੀਪ ਸਿੰਘ ਕੌਲੀ, ਇੰਦਰਪਾਲ ਸਿੰਘ ਵਿਰਕ, ਨਰਿੰਦਰ ਸਿੰਘ ਨੰਬਰਦਾਰ ਮੌਜੂਦ ਸਨ।