ਫਰੀਡਮ ਫਾਈਟਰ ਸੰਸਥਾ ਨੇ ਜੁਨੇਜਾ ਨਾਲ ਕੀਤੀ ਮੁਲਾਕਾਤ
ਫਰੀਡਮ ਫਾਈਟਰ ਸੰਸਥਾ ਨੇ ਜੁਨੇਜਾ ਨਾਲ਼ ਕੀਤੀ ਮੁਲਾਕਾਤ
Publish Date: Fri, 03 Apr 2026 06:23 PM (IST)
Updated Date: Fri, 03 Apr 2026 06:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਪਟਿਆਲਾ ਪੰਜਾਬ ਵੱਲੋਂ ਪੰਜਾਬ ਸਰਕਾਰ ਵੱਲੋਂ ਲਾਏ ਗਏ ਪੀਆਰਟੀਸੀ ਪਟਿਆਲਾ ਦੇ ਨਵੇਂ ਚੇਅਰਮੈਨ ਹਰਪਾਲ ਜੁਨੇਜਾ ਨਾਲ਼ ਮੁਲਾਕਾਤ ਕੀਤੀ ਗਈ, ਜਿਸ ਵਿਚ ਸੂਬਾ ਸ੍ਰਪਰਸਤ ਹਰਿੰਦਰਪਾਲ ਸਿੰਘ ਖਾਲਸਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਜ਼ਿਲ੍ਹਾ ਪਟਿਆਲਾ ਪ੍ਰਧਾਨ ਜਗਦੀਪ ਸਿੰਘ ਧਨੇਠਾ ਅਤੇ ਸਮੂਹ ਜ਼ਿਲ੍ਹਾ ਜਥੇਬੰਦੀ ਵੱਲੋਂ ਨਵੇਂ ਚੇਅਰਮੈਨ ਜੁਨੇਜਾ ਨੂੰ ਜੀ ਆਇਆਂ ਆਖਿਆ ਅਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਰੀਡਮ ਫਾਈਟਰ ਪ੍ਰੀਵਾਰਾਂ ਨੂੰ ਪੰਜਾਬ ਰੋਡਵੇਜ਼, ਪੀਆਰਟੀਸੀ ਬੱਸਾਂ ’ ਮੁਫਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ ਉਸੇ ਤਰ੍ਹਾਂ ਚੈਅਰਮੈਨ ਸਾਹਿਬ ਜੀ ਤੋਂ ਮੰਗ ਕੀਤੀ ਕਿ ਵੋਲਵੋ ਬੱਸਾ ’ਚ ਵੀ ਮੁਫ਼ਤ ਸਫ਼ਰ ਦੀ ਸਹੂਲਤ ਮਿਲਣੀ ਚਾਹੀਦੀ ਹੈ। ਸਰਕਾਰ ਵੱਲੋਂ ਬੱਸਾਂ ਵਿਚ 17 ਅਤੇ 18 ਨੰਬਰ ਸੀਟਾਂ ਫਰੀਡਮ ਫਾਈਟਰਜ ਲਈ ਰਾਖਵੀਆਂ ਰੱਖੀਆਂ ਗਈਆਂ ਹਨ। ਸੰਸਥਾ ਵੱਲੋਂ ਮੰਗ ਕੀਤੀ ਗਈ ਕਿ 17-18 ਅਤੇ 19 ਨੰਬਰ ਸੀਟਾਂ ਰਾਖਵੀਆਂ ਰੱਖੀਆਂ ਜਾਣ ਤਾਂ ਜ਼ੋ ਪ੍ਰੀਵਾਰਾ ਨੂੰ ਆਉਂਦੀ ਮੁਸ਼ਕਿਲ ਨਾ ਹੋਵੇ ਅਤੇ ਸੀਟਾਂ ਉਪਰ ਫਰੀਡਮ ਫਾਈਟਰ ਜ਼ਰੂਰ ਲਿਖਿਆ ਹੋਣਾ ਚਾਹੀਦਾ ਹੈ। ਹਰਪਾਲ ਸਿੰਘ ਜੁਨੇਜਾ ਜੀ ਨੇ ਵਿਸ਼ਵਾਸ ਦਿਵਾਇਆ ਤੇ ਕਿਹਾ ਕਿ ਜਲਦ ਹੀ ਪੰਜਾਬ ਸਰਕਾਰ ਵੱਲੋਂ ਨਵੀਆਂ ਬੱਸਾਂ ਲਾਂਚ ਹੋ ਰਹੀਆ ਹਨ। ਜਲਦ ਹੀ ਸਮਾਣਾ, ਪਾਤੜਾਂ ਨੂੰ ਨਵੀਆਂ ਬੱਸਾਂ ਦੇ ਕੇ ਲੋਕਾ ਨੂੰ ਪ੍ਰੇਸ਼ਾਨੀ ਤੋਂ ਮੁਕਤ ਕੀਤਾ ਜਾਵੇਗਾ। ਜੁਨੇਜਾ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਇਹ ਮੰਗ ਪਹਿਲ ਦੇ ਆਧਾਰ ਤੇ ਕਰਾਂਗੇ ਪੁਰੀ। ਮੀਟਿੰਗ ਵਿੱਚ ਸ਼ਾਮਲ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਖੁਰਾਣਾ ਜ਼ਿਲ੍ਹਾ ਖਜਾਨਚੀ ਜਸਵੀਰ ਸਿੰਘ ਧੀਮਾਨ ਬਲਾਕ ਸੈਕਟਰੀ ਰਾਜਵੀਰ ਸਿੰਘ ਬਲਾਕ ਖਜਾਨਚੀ ਜਰਨੈਲ ਸਿੰਘ, ਮਹਿੰਦਰ ਸਿੰਘ ਬਾਠ ਆਦਿ ਹਾਜ਼ਰ ਸਨ।