ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਵੱਲੋਂ ਕਰਵਾਇਆ ਸ਼ਰਧਾਂਜਲੀ ਸਮਾਗਮ
ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਸ਼ਰਧਾਂਜਲੀ ਸਮਾਗਮ
Publish Date: Tue, 14 Apr 2026 04:29 PM (IST)
Updated Date: Tue, 14 Apr 2026 04:33 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਤੰਤਰਤਾ ਸੰਗਰਾਮੀ ਗੈਲਰੀ ’ਚ ਕਰਵਾਏ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਸਿਮਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਜਲਿਆਂਵਾਲਾ ਬਾਗ਼ ਦੇ ਅਮਰ ਸ਼ਹੀਦਾਂ ਨੂੰ ਯਾਦ ਕੀਤਾ। ਏਡੀਸੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੇਸ਼ ਭਗਤਾਂ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਦਾ ਪ੍ਰਣ ਕਰਦੇ ਹਾਂ। ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਜਲਦ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਅੰਤ ਵਿਚ ਅਮਰ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ। ਸਮਾਗਮ ਵਿਚ ਬਾਬਾ ਭੁਪਿੰਦਰ ਸਿੰਘ,ਪ੍ਰਕਾਸ਼ ਸਿੰਘ ਧਾਲੀਵਾਲ ਸੂਬਾ ਕਨਵੀਨਰ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸਤਪਾਲ ਕੌਰ ਸੋਹੀ ਪੁਤਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਘੱਗਾ,ਪ੍ਰੀਤਮ ਸਿੰਘ ਮਾਨ, ਗੁਰਇਕਬਾਲ ਸਿੰਘ ਸੰਧੂ,ਰਾਜ ਕੁਮਾਰ ਡਕਾਲਾ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਪਰਮ ਗੁਰਤੇਜ ਸਿੰਘ, ਅਮਰੀਕ ਸਿੰਘ ਗਿੱਲ, ਇੰਦਰਪਾਲ ਸਿੰਘ ਵਿਰਕ, ਸੁਰੇਸ਼ ਕੁਮਾਰ ਘਨੋਰ, ਹਰਦੀਪ ਸਿੰਘ, ਪ੍ਰਭਜੀਤ ਸਿੰਘ ਨਾਭਾ, ਜਸਵੰਤ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ ਮਕਬੂਲਪੂਰ, ਰਘਵੀਰ ਸਿੰਘ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸ਼ਾਮਲ ਹੋਏ।