ਫਰੀਡਮ ਫਾਈਟਰ ਉੱਤਰਾਧਿਕਾਰੀ ਐਸੋਸੀਏਸ਼ਨ ਨੇ ਡੀਸੀ ਦਾ ਕੀਤਾ ਸਨਮਾਨ
ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਦਾ ਕੀਤਾ ਵਿਸ਼ੇਸ਼ ਸਨਮਾਨ
Publish Date: Wed, 22 Apr 2026 04:23 PM (IST)
Updated Date: Wed, 22 Apr 2026 04:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਿੰਨੀ ਸਕੱਤਰੇਤ ਪਟਿਆਲਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਵੱਖ ਵੱਖ ਸੰਸਥਾਵਾਂ, ਸਥਾਨਕ ਲੋਕਾਂ, ਜਥੇਬੰਦੀਆਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ,ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਫਰੀਡਮ ਫਾਈਟਰ ਪਰਿਵਾਰਾਂ ਦੀ ਭਲਾਈ ਲਈ ਜਾਰੀ ਸਨਮਾਨ ਸਹੂਲਤਾਂ ਨੂੰ ਪਰਿਵਾਰਾਂ ਤੱਕ ਪਹੁਚਾਉਣ ਲਈ ਜ਼ਿਲਾ ਪੱਧਰ ਤੇ ਨੋਡਲ ਅਫ਼ਸਰ ਨਿਯੁਕਤ ਕਰਨ ਦੀ ਤਜਵੀਜ਼ ਤੇ ਵਿਚਾਰ ਕਰਨ ਲਈ ਸਹਿਮਤੀ ਪ੍ਰਗਟਾਈ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਜਾਣੂ ਕਰਵਾਇਆ। ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਸੁਤੰਤਰਤਾ ਸੰਗਰਾਮੀ ਤੇਜਾ ਸਿੰਘ ਗਿੱਲ ਦੇ ਨਾਮ ਤੇ ਸਰਕਾਰੀ ਮਾਡਲ ਟਾਊਨ ਸਕੂਲ਼ ਦਾ ਨਾਮ ਰੱਖਣ ਦੀ ਪ੍ਰਕਿਰਿਆ ਨੂੰ ਪੂਰਾ ਜਲਦ ਕਰਨ ਤੇ ਸੁਤੰਤਰਤਾ ਸੰਗਰਾਮੀ ਹਰਚਰਨ ਸਿੰਘ ਮਾਰਗ ਕੋਹਲੀ ਸਵੀਟਸ ਤ੍ਰਿਪੜੀ ਤੋਂ ਝਿੱਲ ਰੋਡ ਨੂੰ ਬਣਾਉਣ ਦੀ ਤਜਵੀਜ਼ ਰੱਖੀ। ਡਿਪਟੀ ਕਮਿਸ਼ਨਰ ਪਟਿਆਲਾ ਹਿਮਾਂਸ਼ੂ ਅਗਰਵਾਲ ਨੇ ਫਰੀਡਮ ਫਾਈਟਰ ਪਰਿਵਾਰਾਂ ਵਲੋਂ ਸਨਮਾਨ ਦੇਣ ਲਈ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਅੰਦਰ ਫਰੀਡਮ ਫਾਈਟਰ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਦੇ ਆਗੂਆਂ ਬਾਬਾ ਭੁਪਿੰਦਰ ਸਿੰਘ, ਪ੍ਰਕਾਸ਼ ਸਿੰਘ ਧਾਲੀਵਾਲ, ਸਤਪਾਲ ਕੌਰ ਸੋਹੀ ਸਪੁਤਰੀ ਹਰਭਜਨ ਸਿੰਘ ਸੁਤੰਤਰਤਾ ਸੰਗਰਾਮੀ, ਅਮਰਪ੍ਰੀਤ ਸਿੰਘ ਬੋਬੀ ਜ਼ਿਲ੍ਹਾ ਪ੍ਰਧਾਨ, ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸੂਬਾ ਜਨਰਲ ਸਕੱਤਰ, ਰਾਜ ਕੁਮਾਰ ਡਕਾਲਾ, ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਬਲਵਿੰਦਰ ਸਿੰਘ, ਸੁਖਵਿੰਦਰ ਕੌਰ, ਰਜਿੰਦਰ ਵਢੇਰਾ, ਪ੍ਰਵੀਨ ਕੁਮਾਰੀ, ਪਰਮ ਗੁਰਤੇਜ ਸਿੰਘ, ਰਘੁਵੀਰ ਸਿੰਘ, ਪਰਮਜੀਤ ਸਿੰਘ, ਇੰਦਰਪਾਲ ਸਿੰਘ ਵਿਰਕ, ਨਰਿੰਦਰ ਸਿੰਘ ਨੰਬਰਦਾਰ, ਰਜਿੰਦਰ ਸਿੰਘ , ਗੁਰਦੀਪ ਸਿੰਘ ਮਲਹੋਤਰਾ , ਵਰਿੰਦਰ ਦੀਵਾਨ ਉਤਰਾਧਿਕਾਰੀ ਮੌਜੂਦ ਰਹੇ।