ਫਰੀਡਮ ਫਾਈਟਰ ਪਰਿਵਾਰਾਂ ਦੀਆਂ ਮੰਗਾਂ ਦਾ ਹੱਲ ਜ਼ਿਲ੍ਹਾ ਪ੍ਰਸ਼ਾਸਨ ਯਕੀਨੀ ਬਣਾਵੇ : ਧਾਲੀਵਾਲ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਮੰਗਾਂ ਦਾ ਹੱਲ ਜ਼ਿਲ੍ਹਾ ਪ੍ਰਸ਼ਾਸਨ ਯਕੀਨੀ ਬਣਾਵੇ:- ਧਾਲੀਵਾਲ
Publish Date: Sun, 09 Aug 2026 07:13 PM (IST)
Updated Date: Mon, 10 Aug 2026 04:05 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 79 ਵੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਪਰ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੇ ਆਗੂਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਮਨਜੀਤ ਸਿੰਘ ਵਿਰਕ ਦਾ ਕਹਿਣਾ ਹੈ ਕਿ 15 ਅਗਸਤ ਅਤੇ 26 ਜਨਵਰੀ ਮੋਕੇ ਹੀ ਪ੍ਰਸ਼ਾਸਨ ਅਤੇ ਸਰਕਾਰਾਂ ਵਲੋਂ ਦੇਸ਼ ਭਗਤ ਪਰਿਵਾਰਾਂ ਨੂੰ ਯਾਦ ਕੀਤਾ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਂਵਾਂ ਵੱਖ ਵੱਖ ਵਿਭਾਗਾਂ ਅੰਦਰ ਪੇੰਡਿਗ ਪਈਆ ਹਨ। ਉਨ੍ਹਾਂ ਸਮੱਸਿਆਂਵਾਂ ਨੂੰ 15 ਅਗਸਤ ਤੋਂ ਪਹਿਲਾਂ ਹੱਲ ਕਰਨ ਦੀ ਮੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਸਕੂਲਾਂ, ਸੜਕਾਂ, ਡਿਸਪੈਂਸਰੀਆਂ ਦੇ ਨਾਂਅ ਉੱਘੇ ਆਜ਼ਾਦੀ ਘੁਲਾਟੀਆਂ ਦੇ ਨਾਮ ’ਤੇ ਰੱਖਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਪਰ ਜ਼ਿਲ੍ਹਾ ਪਟਿਆਲਾ ਦੇ ਕੁੱਝ ਰਾਜਨੀਤੀ ਨਾਲ ਸਬੰਧਤ ਐੱਮਸੀ ਵੱਲੋਂ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਂ ਰੱਖਣ ਦੀ ਪ੍ਰਕਿਰਿਆ ਰੋਕਣ ਲਈ ਜ਼ੋਰ ਲਾਇਆ ਜਾ ਰਿਹਾ ਹੈ। ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਨੇ ਇਹਨਾਂ ਰਾਜਨੀਤਕ ਬੰਦੀਆਂ ਦੇ ਵਿਰੁੱਧ ਰੋਸ ਜ਼ਾਹਿਰ ਕੀਤਾ ਅਤੇ ਇਹਨਾਂ ਦੇ ਸਮਾਜਿਕ ਅਤੇ ਰਾਜਨੀਤਕ ਬਾਈਕਾਟ ਦਾ ਐਲਾਨ ਕੀਤਾ। ਜ਼ਿਲ੍ਹਾ ਜਥੇਬੰਦੀ ਨੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ 4 ਅਗਸਤ ਨੂੰ ਹੋਈ ਮੀਟਿੰਗ ਵਿੱਚ ਸ਼ਾਮਲ ਏਜੰਡੇ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦਾ ਨਾਮ ਫਰੀਡਮ ਫਾਈਟਰ ਤੇਜ਼ਾ ਸਿੰਘ ਗਿੱਲ ਦੇ ਨਾਂਮ ਤੇ ਰੱਖਣ ਸਬੰਧੀ ਕਾਰਵਾਈ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ 15 ਅਗਸਤ ਦੇ ਸਰਕਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ 13 ਅਗਸਤ ਨੂੰ ਸੂਬਾ ਕਮੇਟੀ ਦੀ ਮੀਟਿੰਗ ਦੌਰਾਨ ਫੈਸਲਾ ਲਿਆ ਜਾਵੇਗਾ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸਤਪਾਲ ਕੌਰ ਸੋਹੀ, ਪਰਦੁਮਨ ਸਿੰਘ ਢੀਂਡਸਾ, ਹਰਨੇਕ ਸਿੰਘ ਭੁੱਲਰ, ਮਨਜੀਤ ਸਿੰਘ ਵਿਰਕ,ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਹਰਦਿਆਲ ਸਿੰਘ, ਭੁਪਿੰਦਰ ਸਿੰਘ ਡਕੌਂਦਾ, ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ, ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸੂਬਾ ਜਨਰਲ ਸਕੱਤਰ, ਜਤਿੰਦਰ ਸਿੰਘ ਕੋਲੀ, ਸੁਖਵਿੰਦਰ ਕੌਰ,ਗੁਰਚਰਨ ਸਿੰਘ ਮਕਬੂਲਪੂਰ, ਅਜੇ ਖੰਨਾ, ਗੁਰਇਕਬਾਲ ਸਿੰਘ ਸੰਧੂ, ਪ੍ਰੀਤਮ ਸਿੰਘ ਮਾਨ, ਪ੍ਰਭਜੀਤ ਸਿੰਘ, ਧਰਮਿੰਦਰ ਦਾਸ, ਰਾਜਿੰਦਰ ਵਡੇਰਾ, ਹਰਜੀਤ ਸਿੰਘ, ਰਬਿੰਦਰ ਸਿੰਘ,ਵਣ ਸਿੰਘ , ਇੰਦਰਪਾਲ ਵਿਰਕ ਆਦਿ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸ਼ਾਮਲ ਹੋਏ।