ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੀ ਹੋਈ ਇਕੱਤਰਤਾ
ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੀ ਮਹੀਨਾਵਾਰ ਮੀਟਿੰਗ ਆਯੋਜਿਤ
Publish Date: Sat, 21 Mar 2026 05:43 PM (IST)
Updated Date: Sat, 21 Mar 2026 05:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਪਟਿਆਲਾ ਬਲਾਕ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬੇਅੰਤ ਸਿੰਘ ਦੀ ਅਗਵਾਈ ਹੇਠ ਬੰਦੇਲਾ ਮੰਦਿਰ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਧਨੇਠਾ, ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਖੁਰਾਣਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਫਰੀਡਮ ਫਾਈਟਰ ਪਰਿਵਾਰਾਂ ਨੂੰ ਆਉਂਦੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਧਨੇਠਾ ਨੇ ਕਿਹਾ ਕਿ ਸਾਰੇ ਫਰੀਡਮ ਫਾਈਟਰ ਉਤਰਾਧਿਕਾਰੀ ਦੇ ਪਰਿਵਾਰ ਆਪਣੀ ਸੰਸਥਾ ਦੀ ਮੈਂਬਰਸ਼ਿਪ ਜ਼ਰੂਰ ਪ੍ਰਾਪਤ ਕਰਨ। ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਖੁਰਾਣਾ ਵੱਲੋਂ ਪੰਜਾਬ ਸਰਕਾਰ ਨੂੰ ਮੁੜ ਯਾਦ ਕਰਵਾਉਂਦੇ ਹੋਏ ਪੁਰਜੋਰ ਅਪੀਲ ਕੀਤੀ ਕਿ ਸਰਕਾਰ ਦਾ ਜੋ ਸਮਾਂ ਰਹਿ ਗਿਆ ਹੈ, ਉਸ ਵਿਚ ਸੰਸਥਾ ਦੀਆਂ ਮੁੱਖ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਜਲਦੀ ਤੋਂ ਜਲਦੀ ਪੂਰਾ ਕਰਵਾਇਆ ਜਾਵੇ ਅਤੇ ਨੋਟੀਫਿਕੇਸ਼ਨ ਜਾਰੀ ਕਰ ਕੇ ਮੰਗਾਂ ਦਾ ਹੱਲ ਕੀਤਾ ਜਾਵੇ। ਬਲਾਕ ਪ੍ਰਧਾਨ ਬੇਅੰਤ ਸਿੰਘ ਨੇ ਆਏ ਮੈਂਬਰਾਂ ਦਾ ਧੰਨਵਾਦ ਕਰਦਿਆ ਜੀ ਆਇਆਂ ਆਖਿਆ। ਇਸ ਮੌਕੇ ਸ਼ਾਮਲ ਬਲਾਕ ਸਕੱਤਰ ਰਾਜਵੀਰ ਸਿੰਘ, ਬਲਾਕ ਖਜ਼ਾਨਚੀ ਜਰਨੈਲ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਸਿੰਘ, ਰਣਧੀਰ ਸਿੰਘ, ਜਸਵੰਤ ਸਿੰਘ, ਲਖਵੀਰ ਸਿੰਘ, ਅਨਿਲ ਕੁਮਾਰ, ਰਛਪਾਲ ਸਿੰਘ ਬਾਗੀ, ਬਲਜੀਤ ਸਿੰਘ ਮੰਡੋਲੀ, ਹਰਪ੍ਰੀਤ ਸਿੰਘ ਮੱਲੀ੍ਹ, ਵਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ ਕੋਹਲੀ, ਨਰਿੰਦਰ ਸਿੰਘ ਕੋਹਲੀ, ਸੁਰਿੰਦਰ ਸਿੰਘ ਮੁਰਾਦਪੁਰ, ਸੁਖਦੇਵ ਸਿੰਘ, ਗੁਰਦੇਵ ਸਿੰਘ, ਜਗਮੋਹਨ ਸਿੰਘ, ਨਰਿੰਦਰ ਕੌਰ, ਪ੍ਰੈੱਸ ਸਕੱਤਰ ਲਖਵਿੰਦਰ ਕੌਰ ਲੌਟ ਅਤੇ ਪ੍ਰਿੰਸੀਪਲ ਸੇਵਾਮੁਕਤ ਭਰਪੂਰ ਸਿਘ ਲੌਟ ਆਦਿ ਹਾਜ਼ਰ ਸਨ।