- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਰੂਰ ’ਚ ਬੰਦ ਨੂੰ ਪੂਰਨ ਸਮਰਥਨ, ਥਾਂ-ਥਾਂ ਹੋਏ ਪ੍ਰਦਰਸ਼ਨ

ਬਾਜ਼ਾਰਾਂ ਦੇ ਨਾਲ-ਨਾਲ ਸਕੂਲ ਵੀ ਰਹੇ ਬੰਦ, ਬੱਸਾਂ ਨਾ ਚੱਲਣ ਕਾਰਨ ਯਾਤਰੀ ਹੋਏ ਪਰੇਸ਼ਾਨ
ਜਸਵੀਰ ਸਿੰਘ\ ਬਲਜਿੰਦਰ ਮਿੱਠਾ, ਪੰਜਾਬੀ ਜਾਗਰਣ,
ਸੰਗਰੂਰ : ਵੀਰਵਾਰ ਨੂੰ ਪੰਜਾਬ ਬੰਦ ਦਾ ਸ਼ਹਿਰ ਵਿੱਚ ਪੂਰਨ ਅਸਰ ਵੇਖਣ ਨੂੰ ਮਿਲਿਆ। ਇਸ ਦੌਰਾਨ ਜਿੱਥੇ ਸ਼ਹਿਰ ਦੇ ਬਾਜ਼ਾਰ ਸਾਰਾ ਦਿਨ ਬੰਦ ਰਹੇ, ਉੱਥੇ ਹੀ ਵੱਖ-ਵੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਕੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਵਾਉਣ ਦੀ ਮੰਗ ਕੀਤੀ। ਸ਼ਹਿਰ ਦੇ ਬਰਨਾਲਾ ਕੈਂਚੀਆਂ ਵਿੱਚ ਜਥੇਬੰਦੀਆਂ ਵੱਲੋ ਜਾਮ ਕੀਤਾ ਗਿਆ। ਚੌਕ ਨੂੰ ਚਾਰੇ ਪਾਸਿਓਂ ਬੰਦ ਕਰ ਦੇਣ ਕਾਰਨ ਆਵਾਜਾਈ ਬੁਰੀ ਤਰ੍ਹਾ ਪ੍ਰਭਾਵਿਤ ਹੋ ਗਈ। ਇਸਦੇ ਨਾਲ ਹੀ ਬੰਦ ਦੇ ਚਲਦਿਆਂ ਸਕੂਲਾਂ ਵਿੱਚ ਵੀ ਛੁੱਟੀ ਕਰ ਦਿੱਤੀ ਗਈ। ਬੱਸ ਸਟੈਡ ਵਿੱਚ ਵੀ ਬੱਸਾਂ ਨਾ ਮਿਲਣ ਕਾਰਨ ਯਾਤਰੀ ਭਟਕਦੇ ਵੇਖੇ ਗਏ।
ਬਰਨਾਲਾ ਕੈਚੀਆਂ ਵਿੱਚ ਧਰਨੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਸੂਬਾ ਸਰਕਾਰ ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬੁਰੀ ਤਰਾਂ ਫੇਲ੍ਹ ਸਾਬਤ ਹੋ ਚੁੱਕੀ ਹੈ ਅਤੇ ਸੂਬੇ ਵਿੱਚ ਚਾਰੇ ਪਾਸੇ ਨਸ਼ੇ ਸ਼ਰੇਆਮ ਵਿੱਕ ਰਹੇ ਹਨ। ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਦਾ ਘਾਣ ਹੋ ਰਿਹਾ ਹੈ। ਸੂਬੇ ਵਿਚ ਅਮਨ ਕਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਨਸ਼ਿਆਂ ਤੋ ਬਚਾਉਣ ਲਈ ਇਕਜੁੱਟ ਹੋਕੇ ਆਵਾਜ਼ ਚੁੱਕਣੀ ਚਾਹੀਦੀ ਹੈ।
ਇਸ ਮੌਕੇ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਸਤਨਾਮ ਸਿੰਘ ਕਿਲ੍ਹਾ ਭਰੀਆਂ, ਗੁਰਨੈਬ ਸਿੰਘ ਰਾਮਪੁਰਾ, ਸਤਨਾਮ ਸਿੰਘ ਰੱਤੋਕੇ, ਉੱਦਮ ਸਿੰਘ ਸੰਤੋਖਪੁਰਾ, ਰੋਹੀ ਸਿੰਘ ਮੰਗਵਾਲ, ਕਾਮਰੇਡ ਸੁਖਦੇਵ ਸ਼ਰਮਾਂ, ਇੰਦਰਪਾਲ ਸਿੰਘ ਪੁੰਨਾਂਵਾਲ, ਚਮਨਦੀਪ ਸਿੰਘ ਮਿਲਖੀ, ਜਸਬੀਰ ਕੌਰ ਹੇੜੀਕੇ, ਹਰਮਨਜੀਤ ਸਿੰਘ ਡਿੱਕੀ ਜੇਜੀ, ਦਰਸ਼ਨ ਕੁੰਨਰਾਂ,ਬਿੰਦਰ ਸ਼ਰਮਾਂ ਛਾਜਲੀ ਮੌਜੂਦ ਸਨ।
ਇਸਤੋ ਇਲਾਵਾ ਸਥਾਨਕ ਅਨਾਜ ਮੰਡੀ ਵਿਖੇ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਪੁੱਜ ਕੇ ਸਮਾਪਤ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਭਾਰਤੀ ਕਿਸਾਨ ਯੂਨੀਅਨ ਡਕੋਟਾ ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਦੁੱਗਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ ਤੇ ਨਸ਼ਾ ਤਸਕਰਾਂ ਦੇ ਹੋਂਸਲੇ ਇਥੋਂ ਤੱਕ ਵਧ ਚੁੱਕੇ ਹਨ ਕੀ ਮਾਨਸਾ ਵਿਖੇ ਨਸ਼ੇ ਦਾ ਵਿਰੋਧ ਕਰ ਰਹੇ ਨੋਜਵਾਨ ਪਰਮਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ।ਜਿਸ ਤੋਂ ਹੁੰਦਾ ਹੈ ਨਸ਼ਾ ਤਸਕਰਾਂ ਦੀ ਕਿਸ ਪੱਧਰ ਤੱਕ ਪੁਰਖ ਮਨਾਹੀ ਕਰ ਰਹੀ ਹੈ।