- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਤੇਗ ਬਹਾਦਰ ਪਬਲਿਕ ਸਕੂਲ ’ਚ ਮਨਾਈ ਗਈ ਗਾਂਧੀ ਜਯੰਤੀ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਸਾਹਿਬ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜੈਅੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸੱਚ, ਅਹਿੰਸਾ, ਸਾਦਗੀ ਅਤੇ ਸਵੱਛਤਾ ਦੇ ਸੰਦੇਸ਼ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾਵਾਂ ਅਤੇ ਦੇਸ਼-ਭਗਤੀ ਨਾਲ ਸਬੰਧਤ ਗਤੀਵਿਧੀਆਂ ਵੀ ਪੇਸ਼ ਕੀਤੀਆਂ ਗਈਆਂ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਸੱਚਾਈ, ਇਮਾਨਦਾਰੀ, ਅਹਿੰਸਾ ਅਤੇ ਸਫ਼ਾਈ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਕੈਂਪਸ ਵਿਚ ਸਵੱਛਤਾ ਤੇ ਸਫ਼ਾਈ ਸਬੰਧੀ ਜਾਗਰੂਕਤਾ ਵੀ ਪੈਦਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਗਾਂਧੀ ਦੇ ਆਦਰਸ਼ਾਂ ’ਤੇ ਚੱਲਣ ਅਤੇ ਸਮਾਜ ਵਿਚ ਸ਼ਾਂਤੀ, ਸਦਭਾਵਨਾ ਅਤੇ ਸਵੱਛਤਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਇਸ ਪ੍ਰੋਗਰਾਮ ਦੀ ਸਫਲਤਾ ਤੇ ਉਚੇਚੇ ਤੌਰ ਤੇ ਵਧਾਈ ਦਿੱਤੀ।