ਗੰਗਾ ਇੰਟਰਨੈਸ਼ਨਲ ਸਕੂਲ ਦੇ ਨਤੀਜੇ ਸ਼ਾਨਦਾਰ ਰਹੇ
ਗੰਗਾ ਇੰਟਰਨੈਸ਼ਨਲ ਸਕੂਲ ਦੇ ਨਤੀਜੇ ਸ਼ਾਨਦਾਰ ਰਹੇ
Publish Date: Fri, 17 Apr 2026 06:26 PM (IST)
Updated Date: Sat, 18 Apr 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਾਤੜਾਂ : ਸੀਬੀਐੱਸਈ ਵੱਲੋਂ ਦਸਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਐਲਾਨੇ ਸਾਲਾਨਾ ਨਤੀਜਿਆਂ ਵਿੱਚ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਦੇ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਕਾਮਯਾਬੀ ਦੇ ਝੰਡੇ ਗੱਡੇ ਹਨ। ਸਕੂਲ ਦੀ ਵਾਈਸ ਚੇਅਰਪਰਸਨ ਰੀਨਾ ਚੀਮਾ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ‘ਤੇ ਸੁਜਲ ਦੇਵੀ ਨੇ 97.2 ਫੀਸਦੀ, ਦੂਜੇ ਸਥਾਨ ‘ਤੇ ਐਸ਼ਮੀਨ ਕੌਰ ਨੇ 96.6 ਫੀਸਦੀ, ਜਦਕਿ ਤੀਜੇ ਸਥਾਨ ’ਤੇ ਐਸ਼ਮੀਨ ਕੌਰ ਤੇ ਅਭਿਜੋਤ ਕੌਰ ਨੇ 96.2 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।