ਪੱਤਰ ਪ੍ਰਰੇਰਕ, ਪਟਿਆਲਾ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨੈਸ਼ਨਲ ਪੱਧਰ ਦਾ ਗੱਤਕਾ ਮੁਕਾਬਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਅਤੇ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਕੌਮਾਂਤਰੀ ਪੱਧਰ ਦਾ ਗੱਤਕਾ ਮੁਕਾਬਲਾ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ 'ਚ ਪੰਜਾਬ, ਦਿੱਲੀ, ਹਰਿਆਣਾ ਦੇ ਲੜਕੀਆਂ ਤੇ ਲੜਕਿਆਂ ਦੀਆਂ ਪ੍ਰਸਿੱਧ 15 ਟੀਮਾਂ ਗੱਤਕਾਂ ਟੀਮਾਂ ਨੇ ਭਾਗ ਲਿਆ। ਮੁਕਾਬਲੇ ਵਿਚੋਂ ਸ੍ਰੀ ਗੁਰੂ ਗ੍ੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਦੀ ਗੱਤਕਾ ਟੀਮ ਨੇ ਫਰੀ ਸੋਟੀ ਫਾਈਟ 'ਚ ਤੀਸਰਾ ਸਥਾਨ ਹਾਸਲ ਕੀਤਾ। ਯੂਨੀਵਰਸਿਟੀ ਦੀ ਗੱਤਕਾ ਟੀਮ ਨੂੰ ਸਰਦਾਰ ਸਤਵਿੰਦਰ ਸਿੰਘ ਟੌਹੜਾ ਐਗਜੈਕਟਿਵ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਗਜੀਤ ਸਿੰਘ ਕੋਹਲੀ, ਸਿਆਸੀ ਸਕੱਤਰ ਪ੍ਰਰੋ. ਪ੍ਰਰੇਮ ਸਿੰਘ ਚੰਦੂਮਾਜਰਾ, ਗੁਰਦੀਪ ਸਿੰਘ ਸ਼ੇਖਪੁਰਾ, ਭਗਵੰਤ ਸਿੰਘ ਇੰਚਾਰਜ, ਮੈਨੇਜਰ ਕਰਨੈਲ ਸਿੰਘ ਨਾਭਾ ਨੇ ਯੂਨੀਵਰਸਿਟੀ ਦੀ ਗੱਤਕਾ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤਾ। ਇਸ ਮੌਕੇ 'ਤੇ ਯੂਨੀਵਰਸਿਟੀ ਦੇ ਗੱਤਕਾ ਕੋਚ ਸਰਦਾਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਪਿਛਲੇ ਵਰ੍ਹੇ ਤੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਡਾ. ਐੱਸਪੀ ਸਿੰਘ ਓਬਰਾਏ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਲਈ ਯੂਨੀਵਰਸਿਟੀ ਵਿਚ ਗੱਤਕਾ ਖੇਡ ਦਾ ਬਾਰ੍ਹਵੀਂ ਕਲਾਸ ਤੋਂ ਬਾਅਦ ਇਕ ਸਾਲ ਦਾ ਡਿਪਲੋਮਾ ਕੋਰਸ ਕਰਵਾਇਆ ਜਾਂਦਾ ਹੈ ਅਤੇ ਆਪਣੀ ਵਿਰਾਸਤੀ ਖੇਡ ਤੋਂ ਵਿਦਿਆਰਥੀਆਂ ਨੂੰ ਜਾਣੂ ਵੀ ਕਰਵਾਇਆ ਜਾਂਦਾ ਹੈ।