ਭਾਰਤ ਭੂਸ਼ਣ ਗੋਇਲ, ਸਮਾਣਾ : 66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਸਰਕਲ ਸਟਾਇਲ ਕਬੱਡੀ ਅੰਡਰ-17 ਅਤੇ ਅੰਡਰ-14 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ ਦੀਆਂ ਟੀਮਾਂ ਨੇ ਮੈਡਲ ਹਾਸਲ ਕਰਕੇ ਇਲਾਕੇ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਪਿੰ੍ਸੀਪਲ ਸੀਮਾ ਉੱਪਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਅੰਡਰ-17 'ਚ ਚਾਰ ਖਿਡਾਰੀ ਅਤੇ ਅੰਡਰ-14 'ਚ ਤਿੰਨ ਖਿਡਾਰਣਾਂ ਨੇ ਹਿੱਸਾ ਲਿਆ ਸੀ। ਜਿਨ੍ਹਾਂ ਨੇ ਸੰਗਰੂਰ ਵਿਖੇ ਆਯੋਜਿਤ ਖੇਡਾਂ 'ਚ ਤੀਜਾ ਅਤੇ ਮੋਗਾ 'ਚ ਦੂਜਾ ਸਥਾਨ ਹਾਸਲ ਕੀਤਾ। ਉਨਾਂ੍ਹ ਇਹ ਵੀ ਦੱਸਿਆ ਕਿ ਦਸਵੀਂ ਕਲਾਸ ਦੀ ਕੋਮਲਦੀਪ ਕੌਰ ਤੇ ਅੱਠਵੀ ਕਲਾਸ ਦੀ ਜਸਪ੍ਰਰੀਤ ਕੌਰ ਖਿਡਾਰਣਾਂ ਦੀ ਚੋਣ ਨੈਸ਼ਨਲ ਪੱਧਰ ਲਈ ਹੋਈ ਹੈ ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ। ਸਕੂਲ 'ਚ ਵਿਸ਼ੇਸ ਤੌਰ 'ਤੇ ਪਹੁੰਚੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਰਵਿੰਦਰਪਾਲ ਸ਼ਰਮਾ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਇਹ ਵਿਦਿਆਰਥਣਾਂ ਦੀ ਕੀਤੀ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਹਰਦੀਪ ਕੌਰ, ਭਰਪੂਰ ਸਿੰਘ, ਗੁਰਸਿਮਰਨ ਸਿੰਘ, ਕ੍ਰਿਸ਼ਨ ਵੋਹਰਾ, ਦੇਸ ਰਾਜ, ਗੁਰਪ੍ਰਰੀਤ ਸਿੰਘ, ਅਵਤਾਰ ਸਿੰਘ, ਰਣਧੀਰ ਸਿੰਘ, ਪਰਮਜੀਤ ਕੌਰ, ਗੁਰਬੀਰ ਕੌਰ, ਸ਼ਿਲਪਾ, ਹਰਜੀਤ ਰਾਣੀ, ਜਸਪ੍ਰਰੀਤ ਕੌਰ, ਸ਼ਰਨਜੀਤ ਕੌਰ, ਪਰਵਿੰਦਰ ਕੌਰ, ਲਾਭ ਸਿੰਘ ਆਦਿ ਹਾਜ਼ਰ ਸਨ।