- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਬੀ ਇੰਟਰਨੈਸ਼ਨਲ ਸਕੂਲ ਨੇ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਨਾਲ ਮਨਾਇਆ ਬਾਲ ਦਿਵਸ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਨਾਭਾ ਸਥਿਤ ਜੀਬੀ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਉਮੰਗ ਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦਾ ਉਦੇਸ਼ ਪੰਡਿਤ ਜਵਾਹਰਲਾਲ ਨਹਿਰੂ ਜੀ ਦਾ ਬੱਚਿਆਂ ਪ੍ਰਤੀ ਅਥਾਹ ਪਿਆਰ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੇ ਸੁਪਨੇ ਨੂੰ ਇਸ ਬਾਲ ਦਿਵਸ ਸਮਾਰੋਹ ਰਾਹੀਂ ਸਾਕਾਰ ਕਰਨਾ ਸੀ। ਇਸੇ ਸੁਪਨੇ ਨੂੰ ਧਿਆਨ ’ਚ ਰੱਖਦੇ ਹੋਏ ਸਕੂਲ ਵਿੱਚ ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਜਿੱਥੇ ਇੱਕ ਪਾਸੇ ਵਿਦਿਆਰਥੀਆਂ ਨੇ ਬਾਲ ਦਿਵਸ ਦੀ ਮਹੱਤਤਾ ਨੂੰ ਦਰਸਾਉਂਦਿਆਂ ਵਿਸ਼ੇਸ਼ ਪ੍ਰਾਰਥਨਾ ਸਭਾ ’ਚ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ, ਉੱਥੇ ਹੀ ਦੂਜੇ ਪਾਸੇ ਵਿਦਿਆਰਥੀਆਂ ਲਈ 100 ਮੀਟਰ ਦੌੜ, ਰਿਲੇਅ ਦੌੜ, ਲੈਮਨ ਐਂਡ ਸਪੂਨ ਦੌੜ, ਬੋਰੀ ਦੌੜ ਅਤੇ ਰੱਸਾਕਸ਼ੀ ਵਰਗੀਆਂ ਰੋਮਾਂਚਕ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਬੱਚਿਆਂ ਨੇ ਰੰਗ-ਬਿਰੰਗੀਆਂ ਪੁਸ਼ਾਕਾਂ ’ਚ ਫੈਂਸੀ ਡਰੈੱਸ ਮੁਕਾਬਲੇ ’ਚ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਕਿਹਾ ਕਿ ਅੱਜ ਦਾ ਇਹ ਸਮਾਰੋਹ ਕੇਵਲ ਮਨੋਰੰਜਨ ਤੱਕ ਹੀ ਸੀਮਿਤ ਨਹੀਂ ਰਿਹਾ, ਸਗੋਂ ਇਸ ਨੇ ਵਿਦਿਆਰਥੀਆਂ ਨੂੰ ਇੱਕ-ਦੂਜੇ ਨਾਲ ਮਿਲ ਕੇ ਅੱਗੇ ਵਧਣ ਅਤੇ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਦੀ ਪ੍ਰੇਰਣਾ ਵੀ ਦਿੱਤੀ।