- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਬੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਦੁਸਹਿਰੇ ਦਾ ਤਿਉਹਾਰ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਜੀਬੀ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਸੰਦੀਪ ਬਾਂਸਲ ਦੀ ਪ੍ਰਧਾਨਗੀ ਹੇਠ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਪੇਸ਼ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਵਿਤਾ ਪਾਠ, ਭਾਸ਼ਣ, ਨ੍ਰਿਤ, ਸੰਗੀਤ ਅਤੇ ਨਾਟਕ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਰਮਾਇਣ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ। ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਅਤੇ ਹਨੂੰਮਾਨ ਜੀ ਸਮੇਤ ਰਮਾਇਣ ਦੇ ਵੱਖ-ਵੱਖ ਪਾਤਰਾਂ ਦੀ ਭੂਮਿਕਾ ਨਿਭਾਈ। ਚੇਅਰਮੈਨ ਸੰਦੀਪ ਬਾਂਸਲ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਹੈ। ਪ੍ਰਿੰਸੀਪਲ ਡਾ. ਇੰਦਰਜੀਤਪਾਲ ਕੌਰ ਗਰੇਵਾਲ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸੱਚ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।