- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘੱਗਾ ਨੇ ਹਨੀ ਨੂੰ ਸੌਂਪਿਆ ਨਿਯੁਕਤੀ ਪੱਤਰ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਵਾਤਾਵਰਣ ਪ੍ਰੇਮੀ ਅਤੁਲ ਸ਼ਰਮਾ ਹਨੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਘੱਗਾ ਵੱਲੋਂ ਸੌਂਪਿਆ ਗਿਆ। ਅਮਰਜੀਤ ਸਿੰਘ ਘੱਗਾ ਨੇ ਕਿਹਾ ਕਿ ਅਤੁਲ ਸ਼ਰਮਾ ਹਨੀ ਵਾਤਾਵਰਣ ਦੀ ਸੰਭਾਲ ਤੇ ਸਮਾਜਿਕ ਗਤੀਵਿਧੀਆਂ ਵਿਚ ਸਰਗਰਮ ਹਨ। ਪਾਰਟੀ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪਣ ਦਾ ਮਕਸਦ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਤੁਲ ਸ਼ਰਮਾ ਹਨੀ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਅਤੁਲ ਸ਼ਰਮਾ ਹਨੀ ਨੇ ਨਿਯੁਕਤੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਪਾਰਟੀ ਦੀ ਬਿਹਤਰੀ ਲਈ ਭੂਮਿਕਾ ਨਿਭਾਉਣਗੇ। ਇਸ ਮੌਕੇ ਵਿਸ਼ੇਸ਼ ਤੌਰ