ਘਨੌਰ ’ਚ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਹਾੜਾ ਮਨਾਉਣ ਦਾ ਐਲਾਨ
ਘਨੌਰ ਵਿੱਚ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਹਾੜਾ ਮਨਾਉਣ ਦਾ ਐਲਾਨ
Publish Date: Fri, 20 Mar 2026 06:40 PM (IST)
Updated Date: Fri, 20 Mar 2026 06:43 PM (IST)

ਫੋਟੋ 20ਪੀਟੀਐਲ: 23 ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਐੱਸਕੇਐੱਮ ਟਰੇਡ ਯੂਨੀਅਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਦੀਵਾਨ ਹਾਲ ਘਨੌਰ ਵਿਖੇ ਸੁਖਵਿੰਦਰ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਐੱਸਕੇਐੱਮ ਟਰੇਡ ਯੂਨੀਅਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਕਈ ਆਗੂਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਐੱਸਕੇਐੱਮ ਪੰਜਾਬ ਤੇ ਸਾਂਝੇ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਚ ਲਏ ਗਏ ਸਰਵਸੰਮਤ ਫ਼ੈਸਲੇ ਮੁਤਾਬਕ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮੁੱਚੇ ਪੰਜਾਬ ਵਿੱਚ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ। ਇਸ ਕੜੀ ਤਹਿਤ ਘਨੌਰ ਵਿੱਚ ਵੀ ਇਹ ਦਿਹਾੜਾ ਮਨਾਇਆ ਜਾਵੇਗਾਆਗੂਆਂ ਨੇ ਕਿਹਾ ਕਿ ਇਸ ਮੌਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬਿਨਿਆਮਿਨ ਨੇਤਨਯਾਹੂ ਦੇ ਪੁਤਲੇ ਵੀ ਫੂਕੇ ਜਾਣਗੇ। ਮੀਟਿੰਗ ਦੌਰਾਨ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ਉੱਤੇ ਕੀਤੇ ਗਏ ਹਮਲੇ ਦੀ ਤੀਖੀ ਨਿਖੇਧੀ ਵੀ ਕੀਤੀ ਗਈ। ਇਸ ਮੌਕੇ ਗੁਲਜ਼ਾਰ ਸਿੰਘ ਸਲੇਮਪੁਰ, ਕਾਮਰੇਡ ਧਰਮਪਾਲ ਸਿੰਘ ਸੀਲ, ਕਾਮਰੇਡ ਅਮਰਜੀਤ ਸਿੰਘ ਘਨੌਰ, ਪਵਨ ਕੁਮਾਰ ਸੋਗਲਪੁਰ, ਡਾ. ਵਿਜੇ ਪਾਲ ਘਨੌਰ, ਜਰਨੈਲ ਸਿੰਘ ਘਨੌਰ, ਜੈ ਰਾਮ (ਏਟਕ ਆਗੂ), ਟੀ.ਐਸ.ਯੂ. ਆਗੂ ਸੰਗਤ ਸਿੰਘ ਅਤੇ ਦਵਿੰਦਰ ਸਿੰਘ ਸੀਲ ਸਮੇਤ ਹੋਰ ਆਗੂ ਹਾਜ਼ਰ ਸਨ।