- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹਨਾਂ ਆਗੇ ਕਿਹਾ ਕਿ ਉਹ ਨਿੱਜੀ ਤੌਰ ਤੇ ਇਹ ਗੱਲ ਵਾਰ-ਵਾਰ ਕਹਿ ਰਹੇ ਹਨ ਕਿ ਪੰਥਕ ਏਕਤਾ ਤਾਂ ਹੀ ਸੰਭਵ ਹੈ ਜਦੋਂ ਆਪਾਂ ਸਾਰੇ ਆਪਣੇ ਹੰਕਾਰ ਨੂੰ ਛੱਡ ਕੇ ਪੰਥ ਅਤੇ ਪੰਜਾਬ ਦੇ ਮੁੱਦਿਆ ਨੂੰ ਆਗੇ ਰੱਖ ਕੇ ਯਤਨਸ਼ੀਲ ਹੋਵਾਂਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਚ ਗੈਂਗਸਟਰਵਾਦ ਤੇ ਲੁੱਟ-ਖਸੁੱਟ ਆਮ ਹੈ, ਸਰਕਾਰ ਕਰਜ਼ਾ ਚੁੱਕ ਚੁੱਕ ਕੇ ਪੰਜਾਬ ਦੇ ਪੈਸਿਆਂ ਨਾਲ ਆਪਣੀ ਪਾਰਟੀ ਦਾ ਪ੍ਰਚਾਰ ਦੇਸ਼ ਭਰ ’ਚ ਕਰ ਕੇ ਪੰਜਾਬ ਨੂੰ ਉਜਾੜਨ ’ਚ ਲੱਗੀ ਹੋਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅੱਜ ਪਟਿਆਲਾ ਵਿਖੇ ਭੁਪਿੰਦਰ ਸਿੰਘ ਸੇਖੂਪੁਰ ਦੇ ਗ੍ਰਹਿ ਵਿਖੇ ਪਹੁੰਚੇ। ਗਿਆਨੀ ਹਰਪ੍ਰੀਤ ਸਿੰਘ ਵਲੋ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਥਕ ਹਿੱਤਾਂ ਦੇ ਲਈ ਪੰਥਕ ਏਕਤਾ ਸਮੇ ਦੀ ਮੁੱਖ ਲੋੜ ਹੈ ਅੱਜ ਪੰਥਕ ਏਕਤਾ ਲਈ ਸਾਰੀਆ ਧਿਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋ 2 ਦਸੰਬਰ 2024 ਨੂੰ ਹੋਏ ਹੁਕਮਨਾਮੇ ਨੂੰ ਮੁੱਖ ਮਨ ਕੇ ਯਤਨ ਕਰਨੇ ਚਾਹੀਦੇ ਹਨ।
ਉਹਨਾਂ ਆਗੇ ਕਿਹਾ ਕਿ ਉਹ ਨਿੱਜੀ ਤੌਰ ਤੇ ਇਹ ਗੱਲ ਵਾਰ-ਵਾਰ ਕਹਿ ਰਹੇ ਹਨ ਕਿ ਪੰਥਕ ਏਕਤਾ ਤਾਂ ਹੀ ਸੰਭਵ ਹੈ ਜਦੋਂ ਆਪਾਂ ਸਾਰੇ ਆਪਣੇ ਹੰਕਾਰ ਨੂੰ ਛੱਡ ਕੇ ਪੰਥ ਅਤੇ ਪੰਜਾਬ ਦੇ ਮੁੱਦਿਆ ਨੂੰ ਆਗੇ ਰੱਖ ਕੇ ਯਤਨਸ਼ੀਲ ਹੋਵਾਂਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਚ ਗੈਂਗਸਟਰਵਾਦ ਤੇ ਲੁੱਟ-ਖਸੁੱਟ ਆਮ ਹੈ, ਸਰਕਾਰ ਕਰਜ਼ਾ ਚੁੱਕ ਚੁੱਕ ਕੇ ਪੰਜਾਬ ਦੇ ਪੈਸਿਆਂ ਨਾਲ ਆਪਣੀ ਪਾਰਟੀ ਦਾ ਪ੍ਰਚਾਰ ਦੇਸ਼ ਭਰ ’ਚ ਕਰ ਕੇ ਪੰਜਾਬ ਨੂੰ ਉਜਾੜਨ ’ਚ ਲੱਗੀ ਹੋਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇਸ਼ ’ਚ ਹੋਏ ਪੇਪਰ ਲੀਕ ਮਾਮਲਿਆ ਚ ਦੇਸ਼ ਦੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਮੰਗਦੇ ਸੀ ਅਤੇ ਨੌਜਵਾਨਾਂ ਦੇ ਸੰਘਰਸ਼ ਅੱਗੇ ਝੁਕਦਿਆ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫਾ ਦੇ ਦਿੱਤਾ ਅਤੇ ਹੁਣ ਪੰਜਾਬ ਅੰਦਰ ਵੀ ਅੱਧੀ ਦਰਜਨ ਤੋ ਵੱਧ ਪੇਪਰ ਲੀਕ ਮਾਮਲੇ ਤੇ ਘਪਲਿਆਂ ਲਈ ਜ਼ਿੰਮੇਵਾਰੀ ਮੰਨਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।
ਇਕ ਸਵਾਲ ਦੇ ਜਵਾਬ ’ਚ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜੋ ਹਲਕਾ ਪੱਧਰ ’ਤੇ ਪ੍ਰੋਗਰਾਮ ਅਰੰਭੇ ਹਨ, ਉਹਨਾਂ ’ਚ ਪੰਜਾਬ ਦੇ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀ ਹਮੇਸ਼ਾ ਇਸ ਗੱਲ ਦੇ ਮੁਦਈ ਰਹੇ ਹਨ ਕਿ ਪੰਜਾਬ ਅੰਦਰ ਚੋਣਾ ਚ ਹਿੱਸਾ ਲੈਣ ਲਈ ਸੁਹਿਰਦ ਅਤੇ ਤਜਰਬੇਕਾਰ ਲੀਡਰਸ਼ਿਪ ਦੇ ਨਾਲ ਨਾਲ ਨੌਜਵਾਨਾ, ਔਰਤਾ ਅਤੇ ਪੰਥਕ ਸੇਵਾਵਾ ਚ ਯੋਗਦਾਨ ਪਾਉਣ ਵਾਲੇ ਪਰਿਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਹਨਾਂ ਦੇ ਨਾਲ ਅੱਜ ਵਿਸ਼ੇਸ਼ ਤੌਰ ਦਫਤਰ ਸਕੱਤਰ ਜਗਜੀਤ ਸਿੰਘ ਕੋਹਲੀ ਵੀ ਪਹੁੰਚੇ ਹੋਏ ਸਨ। ਇਸ ਮੌਕੇ ਭੁਪਿੰਦਰ ਸਿੰਘ ਸੇਖਬਪੁਰ ਨੇ ਘਰ ਪਹੁੰਚਣ ’ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਤ ਵੀ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਕਮਲਜੀਤ ਸਿੰਘ ਢੰਡਾ, ਚਰਨਜੀਤ ਸਿੰਘ ਮਾਵੀ, ਦਵਿੰਦਰ ਸਿੰਘ ਸੋਢੀ, ਗਿਆਨੀ ਹਰਦੀਪ ਸਿੰਘ, ਅਮਰੀਕ ਸਿੰਘ ਲੋਚਮਾ, ਹਰਵਿੰਦਰ ਸਿੰਘ ਮਹਿਮਦਪੁਰ, ਗੁਰਵਿੰਦਰ ਸਿੰਘ ਰਾਮਪੁਰ, ਪ੍ਰਕਾਸ਼ ਸਿੰਘ ਆਲਮਪੁਰ, ਜਤਿੰਦਰ ਸਿੰਘ ਪਹਾੜੀਪੁਰ, ਜਸਪ੍ਰੀਤ ਸਿੰਘ ਬੱਤਾ, ਗੁਰਵਿੰਦਰ ਸਿੰਘ ਮਿੱਠੂਮਾਜਰਾ, ਹਰਪਾਲ ਸਿੰਘ ਸੰਧਰ, ਪਲਵਿੰਦਰ ਸਿੰਘ ਰਿੰਕੂ, ਹਰਕੇਸ਼ ਸਿੰਘ ਬਹਾਦਰਗੜ੍ਹ, ਗੁਰਚਰਨ ਸਿੰਘ ਸੇਹਰਾ, ਗੁਰਵਿੰਦਰ ਸਿੰਘ ਸੇਹਰਾ ਤੇ ਹੋਰ ਵੀ ਹਾਜ਼ਰ ਸਨ।