ਸਰਕਾਰੀ ਕਾਲਜ ਲੜਕੀਆਂ ਵਿਖੇ ਸੈਮੀਨਾਰ ਕਰਵਾਇਆ
ਸਰਕਾਰੀ ਕਾਲਜ ਲੜਕੀਆਂ ਵਿਖ਼ੇ ਸੈਮੀਨਾਰ ਦਾ ਆਯੋਜਨ
Publish Date: Wed, 11 Mar 2026 05:37 PM (IST)
Updated Date: Wed, 11 Mar 2026 05:39 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਵਤਾਰ ਸਿੰਘ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖ਼ੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਐਸ. ਐਸ. ਰੇਖੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਕਾਲਜ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਦੇ ਡਾ. ਅਨੁਜ ਗੁਪਤਾ ਅਤੇ ਮੈਬਰ ਡਾ.ਅਵਿਸ਼ ਸੇਤੀਆ ਅਤੇ ਸਟਾਫ ਨੇ ’ਚ ਖਾਸ ਸਹਿਯੋਗ ਦਿੱਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਪੀਐਲਵੀ ਪਰਮਜੀਤ ਸਿੰਘ ਵੱਲੋਂ ਔਰੇਲੀਆਨੋ ਫਰਨਾਂਡਿਸ ਬਨਾਮ ਗੋਆ ਰਾਜ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ, ਬੱਚਿਆਂ ਲਈ ਬਾਲ ਅਨੁਕੂਲ ਕਾਨੂੰਨੀ ਸੇਵਾਵਾਂ ਯੋਜਨਾ 2024, ਪੀਐਲਵੀ ਗੁਰਕੀਰਤ ਸਿੰਘ ਨੇ ਨਾਲਸਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਆਫ਼ਤ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਯੋਜਨਾ 2010,ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਅਭਿਆਨ ਸਾਡੇ ਬਜ਼ੁਰਗ ਸਾਡਾ ਮਾਣ,ਪੀਐਲਵੀ ਅਮਨਿੰਦਰ ਸਿੰਘ ਨੇ ਮਨੁੱਖੀ ਤਸਕਰੀ ਅਤੇ ਜਿਨਸੀ ਸ਼ੋਸ਼ਣ ਯੋਜਨਾ 2015,ਰਾਸ਼ਟਰੀ ਲੋਕ ਅਦਾਲਤ 14.03.2026 ਨੂੰ ਆਯੋਜਿਤ ਕੀਤੇ ਜਾਣ ਤੇ ਲਾਭ ਸੰਬੰਧੀ ਜਾਣਕਾਰੀ ਅਤੇ ਸਥਾਈ ਲੋਕ ਅਦਾਲਤ ਦੀ ਜਨਤਕ ਉਪਯੋਗੀ ਸੇਵਾਵਾਂ ਦੀ ਜਾਣਕਾਰੀ ਦਿੱਤੀ ।ਸਮਾਜ ਨਾਲ ਜੁੜੇ ਇਹਨਾਂ ਗਹਿਰ ਗੰਭੀਰ ਮੁੱਦਿਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ।