- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੈਗੋਰ ਇੰਟਰਨੈਸ਼ਨ ਸਕੂਲ ਅਕਬਰਪੁਰ ਦੀਆਂ ਧੀਆਂ ਨੇ ਵੁਸ਼ੂ ’ਚ ਗੱਡੇ ਜਿੱਤ ਦੇ ਝੰਡੇ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫ਼ਗਾਨਾ ਦੀਆਂ ਵਿਦਿਆਰਥਣਾਂ ਨੇ 70ਵੀਂ ਪੰਜਾਬ ਰਾਜ ਸਕੂਲ ਵੁਸ਼ੂ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਦੇ ਨਾਲ ਹੀ ਸਕੂਲ ਨੇ ਓਵਰਆਲ ਤੀਜੀ ਟਰਾਫੀ ਹਾਸਲ ਕਰਕੇ ਖੇਡਾਂ ਦੇ ਖੇਤਰ ਵਿਚ ਆਪਣੀ ਮਜ਼ਬੂਤ ਪਛਾਣ ਕਾਇਮ ਕੀਤੀ। ਗੁਰੂ ਗੋਬਿੰਦ ਸਕੂਲ ਹੁਸ਼ਿਆਰਪੁਰ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ਵਿਚ 11ਵੀਂ ਆਰਟਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 45 ਕਿੱਲੋ ਭਾਰ ਵਰਗ ਵਿਚ ਤੇ ਅਰਸ਼ਦੀਪ ਕੌਰ ਨੇ 60 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇਂ ਆਪਣੇ ਨਾਮ ਕੀਤੇ। ਦੋਵਾਂ ਖਿਡਾਰਨਾਂ ਨੇ ਆਪਣੀ ਮਿਹਨਤ, ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਅਤੇ ਦ੍ਰਿਡ਼੍ਹ ਇਰਾਦੇ ਦਾ ਨਤੀਜਾ ਹੈ ਅਤੇ ਅਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥਣਾਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਕੋਚ ਸ਼ੁਭਮ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯੋਗ ਰਹਿਨੁਮਾਈ ਅਤੇ ਨਿਰੰਤਰ ਅਭਿਆਸ ਸਦਕਾ ਹੀ ਖਿਡਾਰਨਾਂ ਨੇ ਇਹ ਮਾਣਮੱਤਾ ਮੁਕਾਮ ਹਾਸਲ ਕੀਤਾ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਟੈਗੋਰ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਮੌਕਾ ਪ੍ਰਦਾਨ ਕਰਦਾ ਹੈ। ਦੋ ਸੋਨ ਤਗਮੇ ਅਤੇ ਓਵਰਆਲ ਤੀਜੀ ਟਰਾਫੀ ਟੈਗੋਰ ਦੀਆਂ ਧੀਆਂ ਦੇ ਹੌਸਲੇ, ਸੁਪਨਿਆਂ ਅਤੇ ਅਣਥੱਕ ਮਿਹਨਤ ਦੀ ਸ਼ਾਨਦਾਰ ਜਿੱਤ ਹੈ।