ਵਿਸ਼ਵ ਜਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਵਿਸ਼ਵ ਜਲ ਦਿਵਸ ' ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Sat, 28 Mar 2026 04:32 PM (IST)
Updated Date: Sat, 28 Mar 2026 04:35 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਵਿਸ਼ਵ ਜਲ ਦਿਵਸ ਮੌਕੇ ਵਿਸੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੇ ਹਿੱਸਾ ਲਿਆ। ਸਮਾਗਮ ਦੇ ਮੁੱਖ ਮਹਿਮਾਨ ਡਾ. ਹਰਨੇਕ ਸਿੰਘ ਢੋਟ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸਨ ਪ੍ਰਧਾਨਗੀ ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਕੀਤੀ ਤੇ ਵਿਸੇਸ਼ ਮਹਿਮਾਨ ਉੱਘੇ ਸਮਾਜ ਸੇਵੀ ਉਪਕਾਰ ਸਿੰਘ ਨੇ ਕੀਤੀ। ਪ੍ਰਗੋਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆ ਨੂੰ ਪਾਣੀ ਦੀ ਸੰਭਾਲ ਤੇ ਇਸ ਦੇ ਸਹੀ ਪ੍ਰਬੰਧ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਮੁੱਖ ਮਹਿਮਾਨ ਢੋਟ ਨੇ ਵਿਦਿਆਰਥੀਆਂ ਤੇ ਸਟਾਫ ਨਾਲ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿਵੇਂ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਨਾਲ ਅਸੀਂ ਵੱਡੇ ਪੱਧਰ ’ਤੇ ਪਾਣੀ ਦੀ ਬੱਚਤ ਕਰ ਸਕਦੇ ਹਾਂ। ਉਪਕਾਰ ਸਿੰਘ ਨੇ ਵਿਦਿਆਰਥੀਆਂ ਨੂੰ ਦੂਸ਼ਿਤ ਪਾਣੀ ਤੋਂ ਉਤਪੰਨ ਹੋਣ ਵਾਲੀਆਂ ਬਿਮਾਰੀਆਂ ਤੇ ਸਾਫ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਸਿਹਤਮੰਦ ਜੀਵਨ ਲਈ ਸਾਫ ਅਤੇ ਸੁਰੱਖਿਅਤ ਪਾਣੀ ਦੀ ਲੋੜ ਬਾਰੇ ਦੱਸਿਆ। ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਦੱਸਿਆ ਪਾਣੀ ਦੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਤੇ ਚਿੰਤਾ ਪ੍ਰਗਟਾਈ ਤੇ ਕਿਹਾ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ।