ਸਾਂਝ ਗਲੋਬਲ ਫਾਊਂਡੇਸ਼ਨ ਨੇ ਖੂਨਦਾਨ ਕੈਂਪ ਲਗਾਇਆ
ਸਾਂਝ ਗਲੋਬਲ ਫਾਊਂਡੇਸ਼ਨ ਨੇ ਖੂਨਦਾਨ ਕੈਂਪ ਲਗਾਇਆ
Publish Date: Wed, 22 Apr 2026 04:37 PM (IST)
Updated Date: Wed, 22 Apr 2026 04:40 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਮਾਜ ਸੇਵੀ ਸੰਸਥਾ ਸਾਂਝ ਗਲੋਬਲ ਫਾਊਂਡੇਸ਼ਨ ਵੱਲੋਂ ਪਾਠਸ਼ਾਲਾ ਇੰਸਟੀਟਿਊਟ, ਪਾਤੜਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਖਾਸ ਤੌਰ ’ਤੇ ਗਰਮੀ ਕਾਰਨ ਐਮਰਜੈਂਸੀ ਹਾਲਾਤਾਂ ਦੌਰਾਨ ਹਸਪਤਾਲਾਂ ਵਿਚ ਪੈਦਾ ਹੋ ਰਹੀ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਲਗਾਇਆ ਗਿਆ। ਕੈਂਪ ਦੌਰਾਨ ਪਟਿਆਲਾ ਤੋਂ ਆਈ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 30 ਤੋਂ ਵੱਧ ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਵਿਚ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਸ਼ਮਸੇਰ ਸਿੰਘ ਗੁੱਡੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਮਨੁੱਖਤਾ ਦੀ ਸੇਵਾ ਹੈ, ਜਿਸ ਨਾਲ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ ’ਤੇ ਖੂਨਦਾਨ ਕਰਕੇ ਸਮਾਜ ਦੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ। ਸਾਂਝ ਗਲੋਬਲ ਫਾਊਂਡੇਸ਼ਨ ਆਗੂ ਗੁਰਪਿਆਰ ਸਿੰਘ ਦਿਉਗੜ੍ਹ ਵੱਲੋਂ ਪਾਠਸ਼ਾਲਾ ਇੰਸਟੀਟਿਊਟ ਦੇ ਪ੍ਰਬੰਧਕਾਂ, ਸਮੂਹ ਸਟਾਫ ਅਤੇ ਖੂਨਦਾਨ ਕਰਨ ਵਾਲੇ ਸਾਰੇ ਖੂਨਦਾਨੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਸੇਸ਼ ਤੌਰ ਤੇ ਮਾ਼ ਅਮਿਤ ਡਰੈਕਟਲ ਪਾਠਸਾਲਾ, ਹਰਬੰਸ ਸਿੰਘ ਬੰਗੇ ਬੂਟ ਹਾਉਸ, ਸਮਾਜ ਸੇਵੀ ਅਤੁਲ ਸ਼ਰਮਾ ਹਨੀ , ਮਨਦੀਪ ਸਰਮਾ, ਪ੍ਰੇਮ ਸਿੰਘ ਦਿਉਗੜ੍ਹ ਸਮੇਤ ਕਈ ਹੋਰ ਸਮਾਜਸੇਵੀ ਨੌਜਵਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।