ਐੱਸਯੂਐੱਸ ਸਕੂਲ ਮਹਿਲਾਂ ’ਚ ਪੀਟੀਐੱਮ ਕਰਵਾਈ
ਐੱਸਯੂਐੱਸ ਸਕੂਲ ਮਹਿਲਾਂ ’ਚ ਪੀਟੀਐਮ ਕਰਵਾਈ
Publish Date: Sat, 28 Mar 2026 04:00 PM (IST)
Updated Date: Sun, 29 Mar 2026 04:00 AM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ਐੱਸਯੂਐੱਸ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਫਾਈਨਲ ਨਤੀਜਿਆਂ ਸਬੰਧੀ ਪੀਟੀਐਮ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਐਪ੍ਰੀਸ਼ੀਏਸ਼ਨ ਲੈਟਰ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ , ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟਅਤੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਆਪਣਾ ਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕਰਨ। ਉਨ੍ਹਾਂ ਨੇ ਮਾਪਿਆਂ ਨੂੰ ਵੀ ਬੱਚਿਆਂ ਦੀ ਪੜਾਈ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕੀਤਾ ਅਤੇ ਮਾਪਿਆਂ ਨੂੰ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਵਿੱਚ ਅੱਗੇ ਵੱਧਣ ਲਈ ਪਹਿਲਾਂ ਤੋਂ ਹੀ ਆਪਣੇ ਮਕਸਦ ਤੇ ਦ੍ਰਿਸ਼ਟੀ ਰੱਖਣ ਲਈ ਪ੍ਰੇਰਿਆ।