ਨਸ਼ਿਆਂ ਤੋਂ ਬਚਾਉਣ 'ਚ ਸਰਕਾਰ ਬੁਰੀ ਤਰ੍ਹਾਂ ਫੇਲ੍ਹ : ਦਿਉਗੜ੍ਹ ਨਸ਼ਿਆਂ ਤੋਂ ਬਚਾਉਣ 'ਚ ਸਰਕਾਰ ਬੁਰੀ ਤਰ੍ਹਾਂ ਫੇਲ੍ਹ: ਗੁਰਪਿਆਰ ਦਿਉਗੜ੍ਹ
Publish Date: Mon, 12 Oct 2026 05:56 PM (IST)
Updated Date: Mon, 12 Oct 2026 05:59 PM (IST)
ਫੋਟੋ 12ਪੀਟੀਐਲ: 24: ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸੂਬਾ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਰਫ਼ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸਸੀ ਵਿਭਾਗ ਦੇ ਸਕੱਤਰ ਗੁਰਪਿਆਰ ਸਿੰਘ ਦਿਉਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਕੋਈ ਠੋਸ ਸਫ਼ਲਤਾ ਨਜ਼ਰ ਨਹੀਂ ਆ ਰਹੀ। ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨੂੰ ਸਿਰਫ਼ ਐਲਾਨਾਂ ਅਤੇ ਭਾਸ਼ਣਾਂ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ। ਇਸ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਅਤੇ ਲਗਾਤਾਰ ਨਿਗਰਾਨੀ ਦੀ ਲੋੜ ਹੈ।ਗੁਰਪਿਆਰ ਸਿੰਘ ਦਿਉਗੜ੍ਹ ਨੇ ਕਿਹਾ ਕਿ ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ। ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਲਈ ਬਿਹਤਰ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਯਕੀਨੀ ਬਣਾਉਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਦੇ ਨਤੀਜਿਆਂ ਬਾਰੇ ਜਨਤਾ ਨੂੰ ਜਵਾਬ ਦੇਵੇ ਅਤੇ ਠੋਸ ਕਦਮ ਚੁੱਕੇ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਸੂਬੇ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕੇ।