- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਣਾ ਦੀ ਅਨਾਜ ਮੰਡੀ ਵਿੱਚ ਮੁੜ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖਰੀਦ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਮਾਣਾ ਦੀ ਅਨਾਜ ਮੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਬੰਦ ਪਈ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਹੋ ਗਈ। ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਆਗੂ ਸਰਦਾਰ ਸੁਰਜੀਤ ਸਿੰਘ ਰੱਖੜਾ ਅਨਾਜ ਮੰਡੀ ਸਮਾਣਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਵਾਈ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਦੀ ਖਰੀਦ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ। ਸਰਕਾਰ ਵੱਲੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀ ’ਚੋਂ ਕੁੱਲ 36 ਲੱਖ ਕੱਟੇ ਝੋਨੇ ਦੀ ਲਿਫਟਿੰਗ ਕੀਤੀ ਜਾਣੀ ਹੈ, ਜਦਕਿ ਹੁਣ ਤੱਕ ਸਿਰਫ਼ 3 ਲੱਖ ਕੱਟੇ ਹੀ ਬਾਕੀ ਰਹਿ ਗਏ ਹਨ। ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੀ ਸਾਰੀ ਫ਼ਸਲ ਖਰੀਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਪੂਰੀ ਤਰ੍ਹਾਂ ਹਮਦਰਦੀ ਰੱਖਦੀ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ।ਇਸ ਮੋਕੇ ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਕੁਮਾਰ, ਸੋਨੀ ਕਿੰਗ, ਸੁਰਜੀਤ ਰਾਮ ਪੱਪੀ ਆਦਿ ਵੀ ਹਾਜ਼ਰ ਸਨ।