ਕਿਸਾਨੀ ਮੁੱਦਿਆਂ ’ਤੇ ਸਰਕਾਰ ਨੂੰ ਘੇਰਿਆ: ਬੀਬੀ ਮੁਖਮੇਲਪੁਰ ਕਿਸਾਨੀ ਮੁੱਦਿਆਂ ’ਤੇ ਸਰਕਾਰ ਨੂੰ ਘੇਰਿਆ: ਬੀਬੀ ਮੁਖਮੇਲਪੁਰ
Publish Date: Mon, 02 Nov 2026 06:35 PM (IST)
Updated Date: Mon, 02 Nov 2026 06:38 PM (IST)
ਫੋਟੋ 2ਪੀਟੀਐਲ: 28: ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਦੀ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਦਾ ਕਿਸਾਨ ਅੱਜ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਿਹਾ ਹੈ, ਪਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਬੀਬੀ ਮੁਖਮੇਲਪੁਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਰੁਲ ਰਹੀ ਹੈ ਅਤੇ ਝੋਨੇ ਦੀ ਖਰੀਦ ਤੇ ਲਿਫਟਿੰਗ ਸਬੰਧੀ ਮੁਸ਼ਕਲਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਅਗਲੀ ਹਾੜ੍ਹੀ ਦੀ ਫ਼ਸਲ ਲਈ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਦਿੱਤੀ ਜਾਣ ਵਾਲੀ ਐਡਵਾਂਸਮੈਂਟ, ਜੋ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਚਾਹੀਦੀ ਸੀ, ਅਜੇ ਤੱਕ ਸ਼ੁਰੂ ਨਹੀਂ ਕੀਤੀ ਗਈ। ਇਸ ਕਾਰਨ ਕਿਸਾਨਾਂ ਨੂੰ ਸਮੇਂ ਸਿਰ ਖਾਦ ਅਤੇ ਹੋਰ ਖੇਤੀ ਲੋੜਾਂ ਪੂਰੀਆਂ ਕਰਨ ਵਿੱਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨਾਂ ਦੀ ਖੁੱਲ੍ਹੇਆਮ ਲੁੱਟ ਹੋ ਰਹੀ ਹੈ। ਕਿਸਾਨ ਪਹਿਲਾਂ ਹੀ ਮਹਿੰਗਾਈ, ਖੇਤੀ ਖਰਚਿਆਂ ਅਤੇ ਫ਼ਸਲਾਂ ਦੀ ਵਿਕਰੀ ਸਬੰਧੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਨਾ ਕੀਤੇ ਜਾਣ ਕਾਰਨ ਉਸ ਦੀਆਂ ਮੁਸ਼ਕਲਾਂ ਹੋਰ ਵਧ ਰਹੀਆਂ ਹਨ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕੋਆਪਰੇਟਿਵ ਸੁਸਾਇਟੀਆਂ ਦੀ ਐਡਵਾਂਸਮੈਂਟ ਸ਼ੁਰੂ ਕਰਕੇ ਕਿਸਾਨਾਂ ਨੂੰ ਖਾਦ ਦੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ।