ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਸਰਕਰੀ ਰਜਿੰਦਰਾ ਹਸਪਤਾਲ ਵਿਖੇ ਜਿਥੇ ਇੰਪਲਾਈਜ਼ ਵੈਲਫੇਅਰ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਪ੍ਰਧਾਨ ਸਵਰਨ ਸਿੰਘ ਬੰਗਾ ਅਤੇ ਰਾਮ ਕਿਸ਼ਨ ਚੇਅਰਮੈਨ ਦੀ ਅਗਵਾਈ ਹੇਠ ਦਰਜ਼ਾ ਚਾਰ ਕਾਮਿਆਂ ਵਲੋਂ ਹੜ੍ਹਤਾਲ ਜਿਥੇ 10ਵੇਂ ਦਿਨ ਵੀ ਜਾਰੀ ਰਹੀ। ਉਥੇ ਹੀ ਕਰਮਚਾਰੀਆਂ ਵਲੋਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਦਾ ਿਘਰਾਓ ਕਰਕੇ ਜੰਮ ਨੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਸਰਕਾਰ ਤੋਂ ਪੱਕੇ ਕਰਨ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਹਾਲੇ ਤੱਕ ਉਨ੍ਹਾਂ ਦੀਆਂ ਦੀਆਂ ਸੇਵਾਵਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੈ।ਕਰਮਚਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸਵਰਨ ਸਿੰਘ ਬਾਂਗਾ ਨੇ ਕਿਹਾ ਕਿ 2019 'ਚ ਉਸ ਵੇਲੇ ਦੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਬ੍ਹਮ ਮਹਿੰਦਰਾ ਨੇ ਸਮੂਹ ਕੰਟਰੈਕਟ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਲਿੱਖਤੀ ਵਾਅਦਾ ਕੀਤਾ ਸੀ ਪਰੰਤੂ ਬਾਅਦ ਵਿੱਚ ਇਕੱਲੇ ਨਰਸਿੰਗ ਕੇਡਰ ਨੂੰ ਹੀ ਰੈਗੂਲਰ ਕੀਤਾ ਗਿਆ ਸੀ। ਬਾਕੀ ਦਰਜਾ ਚਾਰ ਅਤੇ ਅਨਸਿਲਰੀ ਸਟਾਫ ਨੂੰ ਰੈਗੂਲਰ ਨਹੀਂ ਕੀਤਾ ਗਿਆ, ਇਸੇ ਤਰ੍ਹਾਂ ਇਨ੍ਹਾਂ ਨਾਲ ਪਿਛਲੇ ਲੰਮੇ ਸਮੇਂ ਨਾ-ਇਨਸਾਫੀ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕੋਰੋਨਾ ਦੀ ਆੜ 'ਚ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਥਾਂ ਸਰਕਾਰ ਨੇ ਦਰਜਾ ਚਾਰ ਅਤੇ ਤਿੰਨ ਦੀਆਂ ਹਜਾਰਾਂ ਅਸਾਮੀਆਂ ਪੁਨਰਗਠਨ ਦੇ ਨਾਮ ਹੇਠ ਖਤਮ ਕਰਕੇ ਇਨ੍ਹਾਂ ਦੇ ਰੈਗੂਲਰ ਹੋਣ ਦਾ ਰਸਤਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 9 ਦਿਨਾਂ ਤੋਂ ਕੰਟਰੈਕਟ ਕਰਮਚਾਰੀ ਕੰਮ ਛੋੜ ਹੜਤਾਲ ਤੇ ਹਨ ਪਰੰਤੂ ਅਫਸਰਸ਼ਾਹੀ ਅਤੇ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ। ਚੇਅਰਮੈਨ ਰਾਮ ਕਿਸ਼ਨ ਅਤੇ ਪ੍ਰਧਾਨ ਸਵਰਨ ਸਿੰਘ ਬੰਗਾ ਨੇ ਕਿਹਾ ਕਿ ਉਨ੍ਹਾਂ ਵਲੋਂ ਵਾਰ ਵਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਕਿ ਪੁਨਰਗਠਨ ਦੇ ਨਾਮ ਹੇਠ ਖਤਮ ਕੀਤੀਆਂ ਆਸਾਮੀਆਂ ਬਹਾਲ ਕਰਕੇ ਇਨ੍ਹਾਂ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕਰਕੇ ਇਨਸਾਫ਼ ਦਿੱਤਾ ਜਾਵੇ। ਪਰੰਤੂ ਪਿਛਲੇ ਦਸ ਦਿਨਾਂ ਦੀਆਂ ਅਪੀਲਾਂ ਤੇ ਦਲੀਲਾਂ ਦਾ ਹਸਪਤਾਲ ਪ੍ਰਸ਼ਾਸ਼ਨ ਵਲੋਂ ਸਿਰਫ਼ ਮੀਟਿੰਗ ਦਾ ਭਰੋੋਸਾ ਦੇ ਕੇ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਚਿਤਾਵਨੀ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾ ਜਲਦ ਲਾਗੂ ਨਾ ਕੀਤੀਆਂ ਗਈਆਂ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਵਿੱਿਢਆ ਜਾਵੇਗਾ। ਇਸ ਮੌਕੇ ਅਰੁਨ ਕੁਮਾਰ ਪ੍ਰਧਾਨ ਮੈਡੀਕਲ ਕਾਲਜ, ਗੁਰਲਾਲ ਸਿੰਘ, ਕੁਲਵਿੰਦਰ ਸਿੰਘ, ਰਾਜਨ ਪੁਰੀ,ਕਿਸ਼ੋਰ ਟੋਨੀ, ਨਰੇਸ਼ ਕੁਮਾਰ ਗਾਟ, ਬਲਜਿੰਦਰ ਸਿੰਘ,ਅਮਨ ਕੁਮਾਰ ਆਦਿ ਹਾਜ਼ਰ ਸਨ।