ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਤੋਂ ਬਾਜ਼ ਆਉਣ ਸਰਕਾਰਾਂ : ਜਸਵਿੰਦਰ ਲੌਂਗੋਵਾਲ
ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਤੋਂ ਬਾਜ਼ ਆਉਣ ਸਰਕਾਰਾਂ- ਜਸਵਿੰਦਰ ਲੌਂਗੋਵਾਲ
Publish Date: Thu, 29 Jan 2026 04:21 PM (IST)
Updated Date: Fri, 30 Jan 2026 04:04 AM (IST)

ਕਿਹਾ, ਬਿਜਲੀ ਤੇ ਸੀਡ ਬਿੱਲ ਆਮ ਲੋਕਾਂ ਲਈ ਘਾਤਕ 5 ਫ਼ਰਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਮੂਹਰੇ ਦਿੱਤਾ ਜਾਵੇਗਾ ਧਰਨਾ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕਿਲ੍ਹਾ ਭਰੀਆਂ ਵਿਖੇ ਜ਼ਿਲ੍ਹਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਚੇਚੇ ਤੌਰ ’ਤੇ ਸ਼ਾਮਲ ਹੋਏ ਜਥੇਬੰਦੀ ਦੇ ਸੂਬਾਈ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਕਿਹਾ ਕਿ ਕੇਂਦਰ ਦੀ ਐੱਨਡੀਏ ਸਰਕਾਰ ਲਗਾਤਾਰ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਬਿਜਲੀ ਸੋਧ ਬਿੱਲ 2025 ਲਾਗੂ ਹੋਣ ਨਾਲ ਕਿਸਾਨਾਂ ਤੇ ਗਰੀਬ ਲੋਕਾਂ ਦੇ ਕੋਲੋਂ ਬਿਜਲੀ ਪੂਰੀ ਤਰ੍ਹਾਂ ਪਹੁੰਚ ਤੋਂ ਬਾਹਰ ਹੋ ਜਾਵੇਗੀ, ਬਿਜਲੀ ਖੇਤਰ ਪੂਰੀ ਤਰ੍ਹਾਂ ਕਾਰਪੋਰੇਟ ਅਧੀਨ ਚੱਲਿਆ ਜਾਵੇਗਾ, ਕਾਰਪੋਰੇਟ ਘਰਾਣੇ ਮਹਿੰਗੇ ਭਾਅ ਦੇ ਉੱਪਰ ਬਿਜਲੀ ਜਿਹੜੀ ਲੋਕਾਂ ਨੂੰ ਮਨ ਮਰਜ਼ੀ ਦੇ ਭਾਅ ਵੇਚਣਗੇ ਤੇ ਖੇਤਾਂ ਦੀ ਬਿਜਲੀ ਤੇ ਮਿਲਦੀ ਸਬਸਿਡੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ। ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਸਰਕਾਰਾਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਤੋਂ ਬਾਜ਼ ਆਉਣ ਨਹੀਂ ਤਾਂ ਫਿਰ ਲੋਕ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਵੀਰਵਾਰ ਨੂੰ ਜਥੇਬੰਦੀ ਦੇ ਜ਼ਿਲ੍ਹਾ ਆਗੂਆਂ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਹੈਪੀ ਨਮੋਲ ਤੇ ਜਸਵੀਰ ਸਿੰਘ ਮੈਦੇਵਾਸ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ 5 ਫਰਵਰੀ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਇਕ ਦਿਨ ਦੇ ਘਿਰਾਓ ਦੇ ਪ੍ਰੋਗਰਾਮ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਵੱਡਾ ਇਕੱਠ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਸ਼ੰਭੂ ਖਨੌਰੀ ਬਾਰਡਰ ਤੇ ਕਿਸਾਨਾਂ ਦਾ ਮੋਰਚਾ ਉਜਾੜਕੇ ਤਕਰੀਬਨ 4 ਕਰੋੜ ਦਾ ਨੁਕਸਾਨ ਕੀਤਾ ਗਿਆ। ਉਸ ਨੁਕਸਾਨ ਦੀ ਭਰਪਾਈ ਸਮੇਤ ਕਿਸਾਨਾਂ ਤੇ ਪਰਾਲੀ ਤੇ ਪਿਛਲੇ ਸਮੇਂ ਵਿਚ ਰੇਲਵੇ ਵੱਲੋਂ ਕਿਸਾਨਾਂ ’ਤੇ ਦਰਜ਼ ਕੀਤੇ ਪਰਚੇ ਰੱਦ ਕਰਵਾਉਣ ਲਈ ਸਰਕਾਰ ਨੂੰ ਮਜ਼ਬੂਰ ਕੀਤਾ ਜਾਵੇਗਾ। ਇਸ ਮੌਕੇ ਹਰਦੇਵ ਸਿੰਘ ਕੁਲਾਰ, ਅਮਰ ਲੌਂਗੋਵਾਲ, ਰਾਜਪਾਲ ਮੰਗਵਾਲ, ਸੁਖਵਿੰਦਰ ਪੇਧਨੀ, ਕਰਮਜੀਤ ਕੌਰ ਹਾਜ਼ਰ ਸਨ।