- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਪਸੀ ਸਬੰਧਾਂ 'ਤੇ ਵੀ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਹਾਲ ਹੀ ਵਿੱਚ ਨਸ਼ਿਆਂ ਵਿਰੁੱਧ ਯਾਤਰਾ ਕੱਢ ਕੇ ਹਟੀ ਹੈ, ਅਜਿਹੇ ਵਿੱਚ ਜੇਕਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਟੇਜ ਸਾਂਝੀ ਕਰਨਗੇ ਤਾਂ ਲੋਕਾਂ ਨੂੰ ਇਹ ਕਿਹੋ ਜਿਹਾ ਸੁਨੇਹਾ ਦੇਣਗੇ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣਾ ਪੂਰੀ ਤਰ੍ਹਾਂ ਪਰਿਵਾਰ ਦੀ ਇੱਛਾ 'ਤੇ ਨਿਰਭਰ ਕਰਦਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸ਼ੁਰੂ ਤੋਂ ਹੀ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਅਤੇ ਧੋਖਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਕਦੇ ਚੰਡੀਗੜ੍ਹ 'ਤੇ ਸੂਬੇ ਦੇ ਹੱਕਾਂ ਨੂੰ ਖੋਹਣ ਦੇ ਯਤਨ ਕੀਤੇ ਜਾਂਦੇ ਹਨ ਅਤੇ ਕਦੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਤੇ ਹਿੱਸੇਦਾਰੀ ਘਟਾਉਣ ਦੀਆਂ ਸਾਜ਼ਿਸ਼ਾਂ ਘੜੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਬਣਦੇ ਵਿਕਾਸ ਫੰਡ ਰੋਕ ਕੇ ਸੂਬੇ ਦੀ ਤਰੱਕੀ ਵਿੱਚ ਰੋੜੇ ਅਟਕਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਰੰਗਲਾ, ਆਰਥਿਕ ਤੌਰ 'ਤੇ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਪਸੀ ਸਬੰਧਾਂ 'ਤੇ ਵੀ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਹਾਲ ਹੀ ਵਿੱਚ ਨਸ਼ਿਆਂ ਵਿਰੁੱਧ ਯਾਤਰਾ ਕੱਢ ਕੇ ਹਟੀ ਹੈ, ਅਜਿਹੇ ਵਿੱਚ ਜੇਕਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਟੇਜ ਸਾਂਝੀ ਕਰਨਗੇ ਤਾਂ ਲੋਕਾਂ ਨੂੰ ਇਹ ਕਿਹੋ ਜਿਹਾ ਸੁਨੇਹਾ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਨਸ਼ਿਆਂ ਨੂੰ ਰੋਕਣ ਦੇ ਦਾਅਵੇ ਕਰਨਾ ਅਤੇ ਦੂਜੇ ਪਾਸੇ ਅਕਾਲੀ ਦਲ ਨਾਲ ਸਿਆਸੀ ਗੱਠਜੋੜ ਵੱਲ ਵਧਣਾ ਆਪਣੇ-ਆਪ ਵਿੱਚ ਇੱਕ ਅਜੀਬ ਅਤੇ ਵਿਰੋਧਾਭਾਸੀ ਗੱਲ ਹੈ। ਸੂਬੇ ਦੇ ਲੋਕ ਇਨ੍ਹਾਂ ਸਿਆਸੀ ਪਾਰਟੀਆਂ ਦੇ ਦੋਹਰੇ ਕਿਰਦਾਰ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।