ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਤਕਸੀਮ
ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਤਕਸੀਮ
Publish Date: Fri, 03 Apr 2026 04:21 PM (IST)
Updated Date: Fri, 03 Apr 2026 04:25 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪਿਛਲੀਆਂ ਪੰਚਾਇਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ ਗਏ ਹਨ। ਗ੍ਰਾਮ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡਣ ਉਪਰੰਤ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਵੱਧ ਹੈ ਤੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀਆਂ ਗ੍ਰਾਂਟਾਂ ਦੇਣ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਇਆ ਹੈ। ਉਨ੍ਹਾਂ ਦੱਸਿਆ ਕਿ ਚੈੱਕ ਵੰਡ ਸਮਾਰੋਹ ਦੌਰਾਨ ਪਿੰਡ ਮਤੌਲੀ, ਸ਼ੇਰਗੜ੍ਹ ਖੁਰਦ, ਗੁਰੂ ਨਾਨਕਪੁਰਾ, ਕਾਂਗਥਲਾ, ਗੋਬਿੰਦਪੁਰ ਸਾਗਰਾ, ਡੇਰਾ ਗੋਬਿੰਦਪੁਰਾ ਸ਼ੁਤਰਾਣਾ, ਭੂੰਡਥੇਹ, ਕਾਠ, ਸਧਾਰਨਪੁਰ ਖੁਰਦ, ਸਾਜਿਬਜ਼ਾਦਾ ਅਜੀਤ ਸਿੰਘ ਨਗਰ, ਸੁੰਦਰ ਨਗਰ, ਗੰਗਾ ਨਗਰ, ਬਕਰਾਹਾ, ਜੋਗਿੰਦਰ ਨਗਰ ਬਕਰਾਹਾ, ਕਰਤਾਰਪੁਰ, ਪੈਂਦ ਖੁਰਦ, ਨੂਰਪੂਰਾ, ਸ਼ਹੀਦ ਭਗਤ ਸਿੰਘ ਨਗਰ, ਗੁਰੂ ਅਰਜਨ ਨਗਰ ਹਰਿਆਊ, ਬੂਰੜ, ਬੂਰੜ ਖੁਰਦ, ਡਰੌਲੀ ਅਤੇ ਹੀਰਾ ਨਗਰ ਡਰੋਲੀ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੀ ਸਰਬਪੱਖੀ ਵਿਕਾਸ ਲਈ ਪੰਜ-ਪੰਜ ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਦਿੱਤੇ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ ਡਰੋਲੀ, ਸੀਨੀਅਰ ਆਪ ਆਗੂ ਕੁਲਦੀਪ ਸਿੰਘ ਥਿੰਦ, ਲਾਭ ਸਿੰਘ ਡਰੋਲੀ, ਜਸਵਿੰਦਰ ਸਿੰਘ ਕਾਕਾ ਸ਼ੇਰਗੜ੍ਹ, ਨੰਬਰਦਾਰ ਪਿਸ਼ੋਰਾ ਸਿੰਘ, ਈਸ਼ਵਰ ਚੰਦ ਰਾਣਾ, ਸਾਬਕਾ ਸਰਪੰਚ ਕਾਰਜ ਸਿੰਘ ਬਕਰਾਹਾ ਆਦਿ ਹਾਜ਼ਰ ਸਨ।