ਪਿੰਡਾਂ ਨੂੰ 50-50 ਲੱਖ ਰੁਪਏ ਦੀ ਗ੍ਰਾਂਟ ਜਾਰੀ
ਪਿੰਡਾਂ ਨੂੰ 50-50 ਲੱਖ ਰੁਪਏ ਦੀ ਗਰਾਂਟ ਜਾਰੀ
Publish Date: Thu, 20 Nov 2025 05:57 PM (IST)
Updated Date: Thu, 20 Nov 2025 05:58 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : 350 ਸਾਲਾ ਸ਼ਹੀਦੀ ਪੂਰਬ ਮੌਕੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਐਲਾਨੀਆ ਗਈਆਂ ਗ੍ਰਾਂਟਾਂ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਤਿੰਨ ਇਤਿਹਾਸਕ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ 50-50 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਿੱਤੀ ਗਈ ਹੈ। ਇਸ ਗ੍ਰਾਂਟ ਨਾਲ ਇਨ੍ਹਾਂ ਇਤਿਹਾਸਕ ਪਿੰਡਾਂ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਵਿਧਾਨ ਸਭਾ ਹਲਕਾ ਸ਼ੁਕਰਾਨਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਹਲਕਾ ਸ਼ੁਤਰਾਣਾ ਦੇ ਪਿੰਡ ਦੋਦੜਾ ਕੋਟਲੀ ਅਤੇ ਬਹਿਰ ਸਾਹਿਬ ਦੀਆਂ ਗ੍ਰਾਮ ਪੰਚਾਇਤਾਂ ਨੂੰ ਉਕਤ ਗ੍ਰਾਂਟਾਂ ਦੇ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਉੱਥੇ ਹੀ ਇਸ ਇਤਿਹਾਸਿਕ ਪੁਰਬ ਮੌਕੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਹਲਕਾ ਸ਼ੁਤਰਾਣਾ ’ਚ 93 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਜੰਗੀ ਪੱਧਰ ਉੱਤੇ ਕੀਤੀ ਜਾ ਰਹੀ ਹੈ।