- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੇ ਸਾਰੇ ਹਲਕਿਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਗ੍ਰਾਂਟਾਂ ਵੰਡੀਆਂ-ਚੀਮਾ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਾਰੇ ਹਲਕਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬਿਨਾਂ ਕਿਸੇ ਰਾਜਨੀਤਿਕ ਭੇਦਭਾਵ ਦੇ ਗਰਾਂਟਾਂ ਵੰਡੀਆਂ ਹਨ ਅਤੇ ਵਿਕਾਸ ਕਾਰਜ ਜੋਰਾਂ ਉੱਤੇ ਚੱਲ ਰਹੇ ਹਨ। ਉਹ ਦਿੜ੍ਹਬਾ ਵਿਖੇ ਹਲਕੇ ਦੀਆਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਪਹੁੰਚੇ ਸਨ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਈਆਂ ਨੂੰ ਮੌਕੇ ਤੇ ਹੱਲ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਵੱਲੋਂ ਜੋ ਵਿਕਾਸ ਕਾਰਜ ਨਹੀਂ ਕੀਤੇ ਗਏ ਜਿਹੜੇ ਕਿ ਕਰਨੇ ਚਾਹੀਦੇ ਸੀ। ਉਹ ਉਹਨਾਂ ਦੀਆਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਗਏ ਹਨ। ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਅੰਦਰ ਇਸ ਸਮੇਂ ਵਿਕਾਸ ਕਾਰਜਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਸਿੱਖਿਆ ਦਾ ਮਿਆਰ ਉੱਚਾ ਕਰਨ ਦੇ ਲਈ ਪੰਜਾਬ ਸਰਕਾਰ ਕਾਮਯਾਬ ਹੋਈ ਹੈ। ਜਿਸ ਨਾਲ ਇਸ ਵਾਰ 800 ਦੇ ਕਰੀਬ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਪਹਿਲਾਂ ਜੇਈਈ ਪ੍ਰੀਖਿਆ ਵਿੱਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਅੰਦਰ ਵੀ ਪੰਜਾਬ ਦੇ ਬਹੁਤ ਸਾਰੇ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਹੈ ਅਤੇ ਆਧੁਨਿਕ ਸਹੂਲਤਾਂ ਨਾਲ ਹਸਪਤਾਲਾਂ ਨੂੰ ਲੈਸ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਸਿਹਤ ਸੰਭਾਲ ਦੇ ਲਈ 10 ਲੱਖ ਦਾ ਬੀਮਾ ਯੋਜਨਾ ਜਾਰੀ ਕੀਤੀ ਗਈ ਹੈ ਜਿਸ ਨਾਲ ਪੰਜਾਬ ਦੇ ਲੋਕ ਸਰਕਾਰੀ ਜਾਂ ਪ੍ਰਾਈਵੇਟ ਸਕੂਲਾਂ ਵਿੱਚ ਆਪਣਾ ਇਲਾਜ ਕਰਵਾ ਸਕਦੇ ਹਨ।