- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਰੇਵਾਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਜ਼ਿਲ੍ਹਾ ਪੱਧਰੀ ਅੰਡਰ-11 ਖੇਡ ਮੁਕਾਬਲੇ ਵਿਚ ਗਰੇਵਾਲ ਪਬਲਿਕ ਸਕੂਲ, ਘੁਮੇੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲੇ ਜਾਟ ਗਰਾਊਂਡ, ਕੈਥਲ ਵਿਖੇ ਹੋਏ ਸਨ। ਇਸ ਮੁਕਾਬਲੇ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੱਸਾਕਸ਼ੀ ਮੁਕਾਬਲੇ ਵਿਚ ਗਰੇਵਾਲ ਪਬਲਿਕ ਸਕੂਲ ਦੀ ਲੜਕਿਆਂ ਦੀ ਟੀਮ ਨੇ ਪਹਿਲਾ ਅਤੇ ਲੜਕੀਆਂ ਦੀ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਉੱਚੀ ਛਾਲ ਮੁਕਾਬਲੇ ਵਿਚ ਲੜਕਿਆਂ ਦੇ ਵਰਗ ਵਿਚ ਮੋਹਿਤ ਨੇ ਪਹਿਲਾ ਸਥਾਨ ਅਤੇ ਸੁਖਮਨ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਵਰਗ ਵਿਚ ਗੁਰਨੂਰਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੋਲਾ ਸੁੱਟਣ (ਸ਼ਾਟ ਪੁੱਟ) ਮੁਕਾਬਲੇ ਵਿਚ ਲੜਕੀਆਂ ਦੇ ਵਰਗ ਵਿਚ ਏਕਮਜੋਤ ਕੌਰ ਨੇ ਪਹਿਲਾ ਸਥਾਨ ਅਤੇ ਹਰਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ ਵਰਗ ਵਿਚ ਗੁਰਸਹਜ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ, 400 ਮੀਟਰ ਰਿਲੇ ਦੌੜ ਵਿਚ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਤੋਂ ਰਣਜੀਤ ਸਿੰਘ ਗਰੇਵਾਲ, ਪਰਮਜੀਤ ਕੌਰ ਗਰੇਵਾਲ, ਅਰਪਣਜੀਤ ਸਿੰਘ ਗਰੇਵਾਲ ਅਤੇ ਹਰਮਿਲਨ ਕੌਰ ਗਰੇਵਾਲ ਨੇ ਸਮੁੱਚੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਆਂਚਲ ਸ਼ਰਮਾ ਨੇ ਜੇਤੂ ਖਿਡਾਰੀਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।