- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭੁਪਿੰਦਰ ਸਿੰਘ ਲਵਲੀ, •ਪੰਜਾਬੀ ਜਾਗਰਣ
•ਬਲਬੇੜ੍ਹਾ : ਗਰੇਵਾਲ ਪਬਲਿਕ ਸਕੂਲ ਘੁਮੇੜੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਤਿਉਹਾਰ ਮੌਕੇ ’ਤੇ ਸਕੂਲ ਦਾ ਮਾਹੌਲ ਰੂਹਾਨੀ ਅਤੇ ਭਗਤੀ ਮਈ ਹੋ ਗਿਆ। ਇਸ ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਸਕੂਲ ਦੇ ਅੰਦਰ ਕੱਢੀ ਗਈ ਪ੍ਰਭਾਤ ਫੇਰੀ ਰਹੀ। ਇਸ ਦੌਰਾਨ ਗੁਰਬਾਣੀ ਅਤੇ ਸ਼ਬਦ ਗਾਇਨ ਨਾਲ ਸਮੁੱਚਾ ਮਾਹੌਲ ਗੂੰਜ ਉੱਠਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ, ਬਰਾਬਰੀ, ਪਿਆਰ, ਸੇਵਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਯਾਦ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਅਤੇ ਗਤੀਵਿਧੀਆਂ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਅੰਚਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸੱਚਾਈ, ਸੇਵਾ ਤੇ ਸਦਭਾਵਨਾ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਗਰੇਵਾਲ, ਪਰਮਜੀਤ ਕੌਰ ਗਰੇਵਾਲ, ਅਰਪਨਜੀਤ ਸਿੰਘ ਗਰੇਵਾਲ ਅਤੇ ਹਰਮਿਲਨ ਕੌਰ ਗਰੇਵਾਲ ਵੱਲੋਂ ਵੀ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ।