- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਗਲਾ ਆਸ਼ਰਮ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਸਨੌਰ ਰੋਡ ਸਥਿਤ ਆਲ ਇੰਡੀਆ ਪਿੰਗਲਾ ਆਸ਼ਰਮ ਵਿਖੇ ਸੰਸਥਾ ਦੇ ਸੰਸਥਾਪਕ ਸੱਚਖੰਡ ਵਾਸੀ ਸੰਤ ਬਾਬਾ ਮੋਹਨ ਸਿੰਘ ਜੀ ਦਾ 32ਵਾਂ ਸਾਲਾਨਾ ਯਾਦਗਾਰੀ ਸਮਾਗਮ ਮੌਜੂਦਾ ਮੁਖੀ ਸੰਤ ਬਲਬੀਰ ਸਿੰਘ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਗਏ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਸਿੱਖ ਰਹਿਤ ਮਰਿਆਦਾ ਅਨੁਸਾਰ ਕਰਵਾਏ ਗਏ। ਸੰਤ ਮਨਮੋਹਨ ਸਿੰਘ ਨੇ ਅਨੰਦ ਕਾਰਜ ਦੀਆਂ ਰਸਮਾਂ ਸੰਪੰਨ ਕਰਵਾਈਆਂ, ਜਦਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ ਨੇ ਨਵ-ਵਿਆਹੇ ਜੋੜਿਆਂ ਦੇ ਸੁਖੀ ਜੀਵਨ ਲਈ ਅਰਦਾਸ ਕੀਤੀ। ਆਸ਼ਰਮ ਵੱਲੋਂ ਜੋੜਿਆਂ ਨੂੰ ਘਰੇਲੂ ਵਰਤੋਂ ਦਾ ਲੋੜੀਂਦਾ ਸਾਮਾਨ ਵੀ ਭੇਟ ਕੀਤਾ ਗਿਆ। ਇਸ ਮੌਕੇ ਹਰਮਿੰਦਰ ਸਿੰਘ ਖੁਰਾਣਾ ਨੂੰ ‘ਸੰਤ ਬਾਬਾ ਮੋਹਨ ਸਿੰਘ ਮੈਮੋਰੀਅਲ ਨਿਸ਼ਕਾਮ ਰਾਸ਼ਟਰੀ ਸਮਾਜ ਸੇਵੀ ਸੰਤ ਰਤਨ ਐਵਾਰਡ’ ਅਤੇ ਬਲਜਿੰਦਰ ਸਿੰਘ ਢਿੱਲੋਂ ਨੂੰ ‘ਰਾਸ਼ਟਰੀ ਸਮਾਜ ਸੇਵੀ ਰਤਨ’ ਨਾਲ ਸਨਮਾਨਿਤ ਕੀਤਾ ਗਿਆ। ਸੰਤ ਬਲਬੀਰ ਸਿੰਘ ਨੇ ਕਿਹਾ ਕਿ ਲੋੜਵੰਦਾਂ ਦੀ ਨਿਸ਼ਕਾਮ ਸੇਵਾ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਸਮਾਗਮ ਵਿੱਚ ਮੇਅਰ ਕੁੰਦਨ ਗੋਗੀਆ ਸਮੇਤ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।