15 ਅਗਸਤ ਤੋਂ ਪਹਿਲਾਂ ਪਟਿਆਲਾ ਦੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਸਰਚ ਆਪ੍ਰੇਸ਼ਨ, GRP ਨੇ ਪਲੇਟਫਾਰਮ ਦਾ ਚੱਪਾ-ਚੱਪਾ ਖੰਗਾਲਿਆ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀਆਰਪੀ ਸ਼ੰਭੂ ਦੇ ਇੰਚਾਰਜ ਏ.ਐੱਸ.ਆਈ. ਜੰਮੂ ਰਾਮ ਨੇ ਦੱਸਿਆ ਕਿ ਰੇਲਵੇ ਡੀ.ਜੀ.ਪੀ. ਸ਼ਸ਼ੀ ਪ੍ਰਭਾ ਤ੍ਰਿਵੇਦੀ ਅਤੇ ਉੱਚ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਚੈਕਿੰਗ ਅਭਿਆਨ ਚਲਾਇਆ ਗਿਆ ਹੈ।
Publish Date: Fri, 14 Aug 2026 11:13 AM (IST)
Updated Date: Fri, 14 Aug 2026 11:17 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ। ਅੱਜ 15 ਅਗਸਤ (ਆਜ਼ਾਦੀ ਦਿਹਾੜੇ) ਦੇ ਮੱਦੇਨਜ਼ਰ ਸ਼ੰਭੂ ਰੇਲਵੇ ਸਟੇਸ਼ਨ 'ਤੇ ਜੀਆਰਪੀ ਸ਼ੰਭੂ ਵੱਲੋਂ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਰੇਲਵੇ ਪਲੇਟਫਾਰਮ, ਟਿਕਟ ਘਰ ਅਤੇ ਟ੍ਰੇਨਾਂ ਵਿੱਚ ਸਖ਼ਤ ਤਲਾਸ਼ੀ ਲਈ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀਆਰਪੀ ਸ਼ੰਭੂ ਦੇ ਇੰਚਾਰਜ ਏ.ਐੱਸ.ਆਈ. ਜੰਮੂ ਰਾਮ ਨੇ ਦੱਸਿਆ ਕਿ ਰੇਲਵੇ ਡੀ.ਜੀ.ਪੀ. ਸ਼ਸ਼ੀ ਪ੍ਰਭਾ ਤ੍ਰਿਵੇਦੀ ਅਤੇ ਉੱਚ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਚੈਕਿੰਗ ਅਭਿਆਨ ਚਲਾਇਆ ਗਿਆ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਕੋਈ ਵੀ ਸ਼ੱਕੀ ਵਸਤੂ ਜਾਂ ਅਸਮਾਜਿਕ ਤੱਤ ਬਰਾਮਦ ਨਹੀਂ ਹੋਇਆ ਹੈ ਪਰ ਦੇਸ਼ ’ਚ ਜਾਰੀ 'ਹਾਈ ਅਲਰਟ' ਕਾਰਨ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ, "15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਸਖ਼ਤ ਰੱਖਿਆ ਗਿਆ ਹੈ।
ਅਸੀਂ ਆਪਣੇ ਮੁਲਾਜ਼ਮਾਂ ਨਾਲ ਰੇਲਵੇ ਪਰਿਸਰ ਦੇ ਹਰ ਕੋਨੇ ਦੀ ਜਾਂਚ ਕਰ ਰਹੇ ਹਾਂ। ਇਸ ਚੈਕਿੰਗ ਦਾ ਮੁੱਖ ਉਦੇਸ਼ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੁਲਿਸ ਤੇ ਆਮ ਲੋਕਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਹੈ।"