ਜੀਟੀਬੀ ਕਾਲਜ ਦੇ ਵਿਦਿਆਰਥੀ ਨਤੀਜਿਆਂ ’ਚ ਛਾਏ ਜੀਟੀਬੀ ਕਾਲਜ ਦੇ ਵਿਦਿਆਰਥੀ ਨਤੀਜਿਆਂ ’ਚ ਛਾਏ
Publish Date: Wed, 04 Nov 2026 04:00 PM (IST)
Updated Date: Thu, 05 Nov 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਬੀ ਕਾਮ ਸਮੈਸਟਰ ਚੌਥਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਲ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕੇ ਬੀ ਕਾਮ ਦੀ ਵਿਦਿਆਰਥਣ ਤਾਨੀਆ 84.57 ਫੀਸਦੀ ਅੰਕ ਲੈ ਕੇ ਪਹਿਲਾ, ਅਮਨਦੀਪ ਕੌਰ 84.43 ਫੀਸਦੀ ਅੰਕ ਲੈ ਕੇ ਦੂਸਰਾ ਅਤੇ ਰੁਕਸਾਂਤ ਕੌਰ ਨੇ 84 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰਾਂ ਹੀ ਬਾਕੀ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਨੇ ਸਾਰੇ ਵਿਦਿਆਰਥੀਆ ਨੂੰ ਵਧਾਈ ਦੇਣ ਦੇ ਨਾਲ-ਨਾਲ ਅੱਵਲ ਆਏ ਵਿਦਿਆਰਥੀਆ ਦੇ ਮਾਪਿਆ ਅਤੇ ਕਾਲਜ ਪ੍ਰਿੰਸੀਪਲ ਰੀਤੂ ਗੋਇਲ ਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ, ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਕੇ ਉਸ ਨੂੰ ਹਰ ਇੱਕ ਖੇਤਰ ਦੇ ਵਿਚ ਸਫਲ ਬਣਾਉਣਾ ਹੈ। ਵਾਇਸ ਚੇਅਰਮੈਨ ਵਿਜੇ ਕੁਮਾਰ ਅਤੇ ਜਨਰਲ ਸੈਕਟਰੀ ਪ੍ਰੇਮ ਕੁਮਾਰ ਨੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਸਾਡੀ ਸੰਸਥਾ ਅਤੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਰੀਤੂ ਗੋਇਲ ਨੇ ਮੈਨੇਜਮੈਟ, ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ, ਕਿ ਵਿਦਿਆਰਥੀ ਸਖਤ ਮਿਹਨਤ ਕਰਕੇ ਕੋਈ ਵੀ ਮੰਜਿਲ ਪ੍ਰਾਪਤ ਕਰ ਸਕਦੇ ਹਨ। ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆ ਦਾ ਸਰਵਪੱਖੀ ਵਿਕਾਸ ਕਰਕੇ ਹਰ ਖੇਤਰ ਵਿਚ ਨਿਪੁੰਨ ਬਣਾਉਣਾ ਹੈ ਅਤੇ ਸਾਡੀ ਸੰਸਥਾ ਭਵਿੱਖ ਵਿਚ ਵੀ ਅਜਿਹੇ ਸ਼ਾਨਦਾਰ ਨਤੀਜੇ ਦਿੰਦੀ ਰਹੇਗੀ।