ਜੀਟੀਬੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਜੀਟੀਬੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 31 Mar 2026 04:16 PM (IST)
Updated Date: Wed, 01 Apr 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਏ ਭਾਗ ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚੋਂ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਲ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕਿ ਵਿਦਿਆਰਥਣ ਰਮਨਦੀਪ ਕੌਰ ਨੇ ਗ੍ਰੇਡ 9.23 ਫੀਸਦੀ ਅੰਕ ਲੈ ਕੇ ਪਹਿਲਾ, ਕੋਮਲਪ੍ਰੀਤ ਕੌਰ ਗ੍ਰੇਡ 9.17 ਫੀਸਦੀ ਅੰਕ ਲੈ ਕੇ ਦੂਸਰਾ ਤੇ ਹਰਮਨਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਗ੍ਰੇਡ 9.7 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਹੀ ਬਾਕੀ ਵਿਦਿਆਰਥਣਾਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਤੇ ਕਾਲਜ ਪ੍ਰਿੰਸੀਪਲ ਰੀਤੂ ਗੋਇਲ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ, ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਕੇ ਉਸ ਨੂੰ ਹਰ ਇੱਕ ਖੇਤਰ ਵਿਚ ਸਫਲ ਬਣਾਉਣਾ ਹੈ। ਵਾਇਸ ਚੇਅਰਮੈਨ ਵਿਜੈ ਕੁਮਾਰ ਅਤੇ ਜਨਰਲ ਸੈਕਟਰੀ ਪ੍ਰੇਮ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਸਾਡੀ ਸੰਸਥਾ ਤੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਹੈ।