ਕਾਲਜ ’ਚ ਕਰਵਾਇਆ ਗੈਸਟ ਲੈਕਚਰ
ਕਾਲਜ ਵਿਖੇ ਹੋਇਆ ਗੈਸਟ ਲੈਕਚਰ ਦਾ ਆਯੋਜਨ
Publish Date: Fri, 20 Mar 2026 04:19 PM (IST)
Updated Date: Sat, 21 Mar 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਕੇਸੀਟੀ ਕਾਲਜ ਫਤਿਹਗੜ੍ਹ ਵਿਖੇ ਵਿਦਿਆਰਥੀਆਂ ਲਈ ਇਕ ਪ੍ਰੇਰਣਾਦਾਇਕ ਗੈਸਟ ਲੈਕਚਰ ਕਰਵਾਇਆ ਗਿਆ। ਇਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਪੁਲਿਸ ਦੇ ਗੁਰਤੇਜ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਗੁਰਤੇਜ ਸਿੰਘ ਨਾ ਕਿ ਸਿਰਫ ਇਕ ਇਮਾਨਦਾਰ ਪੁਲਿਸ ਕਰਮਚਾਰੀ ਹਨ, ਸਗੋਂ ਇਕ ਪ੍ਰਸਿੱਧ ਕਵੀ ਤੇ ਲੇਖਕ ਵੀ ਹਨ। ਉਹ ਹਾਲ ਹੀ ’ਚ ਦਿੱਲੀ ਦੇ ਸੰਸਦ ਭਵਨ ਵਿਚ ਹੋਏ ਚਾਰ ਦਿਨਾਂ ਕਾਨਫਰੰਸ ਵਿਚ ਭਾਗ ਲੈ ਚੁੱਕੇ ਹਨ, ਜਿੱਥੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਵਾਦ ਕਰਨ ਦਾ ਮੌਕਾ ਵੀ ਮਿਲਿਆ। ਕਾਲਜ ’ਚ ਆਪਣੇ ਲੈਕਚਰ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ’ਚ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਲਕਸ਼ ਨਿਰਧਾਰਤ ਕਰਨ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਕਾਲਜ ਦੇ ਚੇਅਰਮੈਨ ਮੋਂਟੀ ਗਰਗ ਨੇ ਵੀ ਉਨ੍ਹਾਂ ਨਾਲ ਸੰਵਾਦ ਕੀਤਾ ਅਤੇ ਉਨ੍ਹਾਂ ਦੀ ਉਪਲੱਬਧੀਆਂ ਦੀ ਪ੍ਰਸ਼ੰਸਾ ਕੀਤੀ। ਕਾਲਜ਼ ਮਨੇਜਮੈਂਟ ਅਤੇ ਸਟਾਫ ਮੈਂਬਰਾਂ ਵੱਲੋਂ ਗੁਰਤੇਜ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਰਾਮ ਗੋਪਾਲ ਗਰਗ, ਪ੍ਰਧਾਨ ਜਸਵੰਤ ਸਿੰਘ, ਸਰਪ੍ਰਸਤ ਸਤਵੰਤ ਸਿੰਘ ਮੌਜੂਦ ਸਨ।