ਗੁਲਾਹੜ ਦੇ ਕਈ ਪਰਿਵਾਰ ਭਾਜਪਾ ਛੱਡ ਕੇ ਆਪ ’ਚ ਸ਼ਾਮਲ
ਗੁਲਾਹੜ ਦੇ ਕਈ ਪਰਿਵਾਰ ਭਾਜਪਾ ਛੱਡ ਕੇ ਆਪ ’ਚ ਸ਼ਾਮਲ
Publish Date: Mon, 30 Mar 2026 04:38 PM (IST)
Updated Date: Mon, 30 Mar 2026 04:42 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਹਲਕੇ ਦੇ ਵੱਡੇ ਪਿੰਡ ਗੁਲਾਹੜ ਤੋਂ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਆਪ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੇ ਸਪੁੱਤਰ ਨੌਜਵਾਨ ਆਗੂ ਗੁਰਮੀਤ ਸਿੰਘ ਵਿੱਕੀ, ਕੰਬੋਜ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਕੁਲਦੀਪ ਸਿੰਘ ਥਿੰਦ ਅਤੇ ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ ਡਰੌਲੀ ਨੇ ਸਵਾਗਤ ਕਰਦਿਆਂ ਪਾਰਟੀ ਵਿੱਚ ਮਾਨ ਸਨਮਾਨ ਦਾ ਭਰੋਸਾ ਦਿੱਤਾ। ਆਪ ਆਗੂਆਂ ਨੇ ਪਿੰਡ ਗੁਲਾਹੜ ਤੋਂ ਬੀਜੇਪੀ ਨੂੰ ਛੱਡ ਕੇ ਰਾਕੇਸ਼ ਨੰਬਰਦਾਰ, ਨਿੱਕੂ ਨੰਬਰਦਾਰ, ਬੀਰਬਲ ਮਿਸਤਰੀ, ਸਤਪਾਲ ਅਤੇ ਪ੍ਰਤਾਪ ਚੰਦ ਸਮੇਤ ਕਈ ਵਿਅਕਤੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲਗਾਤਾਰ ਲੋਕ ਭਲਾਈ ਦੇ ਕੰਮ ਕਰਕੇ ਰੰਗਲਾ ਪੰਜਾਬ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੇ ਪੱਧਰ ਉੱਤੇ ਆਮ ਆਦਮੀ ਪਾਰਟੀ ਵਿਚ ਆ ਰਹੇ ਹਨ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਰਕਰਾਂ ਦੀ ਕਦਰ ਕਰਦੀ ਹੈ ਅਤੇ ਪਾਰਟੀ ਵਿੱਚ ਆਉਣ ਵਾਲਿਆਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।