ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਚਿੱਠੀ ਦਿੱਤੀ ਗੁਲਜਾਰ ਸਿੰਘ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਚਿੱਠੀ ਦਿੱਤੀ
Publish Date: Sun, 27 Sep 2026 05:34 PM (IST)
Updated Date: Mon, 28 Sep 2026 04:04 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ ਪਿੰਡ ਤੂਰਬੰਜਾਰਾ ਦੇ ਖੁਦਕਸ਼ੀ ਕਰਨ ਵਾਲੇ ਗੁਲਜਾਰ ਸਿੰਘ ਦੇ ਪਰਿਵਾਰ ਨੇ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਚਿੱਠੀ ਦਿੱਤੀ ਗਈ। ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਮਿਲਣ ਆਏ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੂੰ ਸੁਰੱਖਿਆ ਲੈਣ ਦੀ ਗੁਹਾਰ ਲਗਾਈ। ਮ੍ਰਿਤਕ ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕਪਿਲ ਮਿਸ਼ਰਾ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੇ ਪੁੱਤਰ ਅਤੇ ਉਸਦੀ ਪਤਨੀ ਨੇ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਹ ਇਹ ਚਿੱਠੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਲ ਪਹੁੰਚਾ ਦੇਣਗੇ ਅਤੇ ਜਦੋਂ ਵੀ ਮੌਕਾ ਮਿਲਿਆ ਤਾਂ ਇਸ ਪਰਿਵਾਰ ਨੂੰ ਅੰਮ੍ਰਿਤ ਸ਼ਾਹ ਨੂੰ ਮਿਲਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਹਮੇਸ਼ਾ ਹੀ ਇਸ ਗਰੀਬ ਪਰਿਵਾਰ ਦੇ ਨਾਲ ਖੜੀ ਹੈ ਅਤੇ ਉਸ ਨੂੰ ਇਨਸਾਫ ਮਿਲਣ ਤੱਕ ਹਰ ਸੰਭਵ ਕੋਸ਼ਿਸ਼ ਕਰੇਗੀ। ਗੁਲਜਾਰ ਸਿੰਘ ਦੀ ਪਤਨੀ ਨੇ ਕਿਹਾ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਉਹ ਵੀ ਗੁਲਜਾਰ ਸਿੰਘ ਵਾਲਾ ਕਦਮ ਚੁੱਕਣ ਲਈ ਮਜਬੂਰ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਗਿਆ ਕਿ 30 ਤਾਰੀਕ ਨੂੰ ਪੰਜਾਬ ਪਹੁੰਚ ਰਹੇ ਹਨ ਅਮਿਤ ਸ਼ਾਹ ਜਿੱਥੇ ਗੁਲਜਾਰ ਦੇ ਪਰਿਵਾਰ ਨੂੰ ਅਮਿਤ ਸ਼ਾਹ ਕੋਲ ਲਿਜਾਇਆ ਜਾਵੇਗਾ ਗੁਲਜਾਰ ਸਿੰਘ ਦਾ ਪਰਿਵਾਰ ਆਪਣੇ ਨਾਲ ਬੀਤੀ ਸਾਰੀ ਘਟਨਾ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਰੱਖਣਗੇ।