ਗੁਰਬਚਨ ਸਿੰਘ ਸੈਦਖੇੜੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਗੁਰਬਚਨ ਸਿੰਘ ਸੈਦਖੇੜੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Publish Date: Thu, 01 Jan 2026 04:51 PM (IST)
Updated Date: Thu, 01 Jan 2026 04:53 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਸੈਦਖੇੜੀ ਦੇ ਵਸਨੀਕ ਟਕਸਾਲੀ ਅਕਾਲੀ ਆਗੂ ਗੁਰਬਚਨ ਸਿੰਘ ਸੈਦਖੇੜੀ ਨੂੰ ਅਕਾਲੀ ਦਲ (ਬਾ) ਦੀ ਪਾਰਟੀ ਹਾਈ ਕਮਾਂਡ ਵੱਲੋਂ ਜ਼ਿਲ੍ਹਾ ਪਟਿਆਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੇ ਵਿਸ਼ੇਸ਼ ਯਤਨਾਂ ਸਦਕਾ ਸੰਭਵ ਹੋ ਸਕੀ ਹੈ। ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮਿਹਨਤੀ ਅਤੇ ਨਿਸ਼ਠਾਵਾਨ ਵਰਕਰਾਂ ਦਾ ਮੁੱਲ ਪਾਉਂਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਗੁਰਬਚਨ ਸਿੰਘ ਸੈਦਖੇੜੀ ਦਾ ਪਰਿਵਾਰ ਪਿਛਲੀਆਂ ਚਾਰ ਪੀੜੀਆਂ ਤੋਂ ਅਕਾਲੀ ਦਲ ਨਾਲ ਨਿਰੰਤਰ ਜੁੜਿਆ ਹੋਇਆ ਹੈ ਅਤੇ ਪਾਰਟੀ ਲਈ ਉਨ੍ਹਾਂ ਦੀ ਸੇਵਾ ਕਾਬਲੇ-ਤਾਰੀਫ਼ ਰਹੀ ਹੈ। ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਗੁਰਬਚਨ ਸਿੰਘ ਸੈਦਖੇੜੀ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਭਰੋਸਾ ਉਨ੍ਹਾਂ ’ਤੇ ਜਤਾਇਆ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪਟਿਆਲ਼ਾ ਦੇ ਪ੍ਰਧਾਨ ਜਸਮੀਤ ਸਿੰਘ ਹਰਿਆਓ, ਸਰਕਲ ਪ੍ਰਧਾਨ ਮਾਸਟਰ ਦਵਿੰਦਰ ਸਿੰਘ ਟਹਿਲਪੁਰਾ, ਸਮੇਤ ਸਮੁੱਚੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਵੀ ਕੀਤਾ।