ਵਿਦਿਆਰਥਣ ਨੇ ਗੁਰਬਾਣੀ ਮੁਕਾਬਲੇ ’ਚ ਦੂਜਾ ਇਨਾਮ ਕੀਤਾ ਹਾਸਲ
ਸਕੂਲ ਦੀ ਵਿਦਿਆਰਥਣ ਨੇ ਗੁਰਬਾਣੀ ਮੁਕਾਬਲੇ ਵਿੱਚ ਦੂਜਾ ਇਨਾਮ ਕੀਤਾ ਹਾਸਲ
Publish Date: Thu, 22 Jan 2026 05:32 PM (IST)
Updated Date: Thu, 22 Jan 2026 05:33 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮਡ਼ਾ ਦੀ ਵਿਦਿਆਰਥਣ ਸੀਰਤ ਕੌਰ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗਡ਼੍ਹ ਵੱਲੋਂ ਕਰਵਾਏ ਗੁਰਬਾਣੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰਬਾਣੀ ਕੰਠ ਮੁਕਾਬਲੇ (ਜੂਨੀਅਰ ਵਰਗ) ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਉਪਲਬਧੀ ’ਤੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕਡ਼ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥਣ ਨੂੰ ਦਿਲੋਂ ਵਧਾਈ ਦਿੱਤੀ। ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਕੱਲਾ ਪਡ਼ਾਈ ਹੀ ਨਹੀਂ ਬਲਕਿ ਹੋਰ ਵੀ ਵੱਖ ਵੱਖ ਖਿਤਿਆਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ।