ਜਥੇ. ਟੌਹੜਾ ਯਾਦਗਾਰੀ 16ਵਾਂ ਕਬੱਡੀ ਕੱਪ ਦਾ ਪੋਸਟਰ ਜਾਰੀ
ਜਥੇ. ਗੁਰਚਰਨ ਸਿੰਘ ਟੌਹੜਾ ਯਾਦਗਾਰੀ 16ਵਾਂ ਕਬੱਡੀ ਕੱਪ ਦਾ ਪੋਸਟਰ ਜਾਰੀ
Publish Date: Sat, 28 Feb 2026 04:34 PM (IST)
Updated Date: Sat, 28 Feb 2026 04:37 PM (IST)

- ਟੌਹੜਾ ਸਾਹਿਬ ਦੀਆਂ ਵਡਮੁੱਲੀਆਂ ਸੇਵਾਵਾਂ ਨੂੰ ਪੰਥ ਹਮੇਸ਼ਾ ਯਾਦ ਰਖੇਗਾ : ਰੱਖੜਾ, ਟੌਹੜਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿਚ ਪਿੰਡ ਟੌਹੜਾ ਵਿਖੇ 5, 6 ਮਾਰਚ ਨੂੰ ਹੋਣ ਵਾਲੇ ਸਾਲਾਨਾ 16ਵਾਂ ਟੌਹੜਾ ਕਬੱਡੀ ਕੱਪ ਦਾ ਪੋਸਟਰ ਪਿੰਡ ਰੱਖੜਾ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਰੱਖੜਾ ਅਤੇ ਸਤਵਿੰਦਰ ਸਿੰਘ ਟੌਹੜਾ ਨੇ ਪੋਸਟਰ ਜਾਰੀ ਕਰਦਿਆਂ ਆਖਿਆ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਾਹਿਬ ਦੀਆਂ ਆਪਣੇ ਜੀਵਨ ਦੌਰਾਨ ਕੀਤੀਆਂ ਗਈਆਂ ਪੰਥ, ਪੰਜਾਬ ਅਤੇ ਪੰਜਾਬੀਅਤ ਲਈ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਨੇ ਸਮੁੱਚਾ ਜੀਵਨ ਪੰਥਕ ਸੰਸਥਾਵਾਂਦੇ ਮਾਨ ਸਨਮਾਨ ਨੂੰ ਬਹਾਲ ਰੱਖਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ। ਉਹ ਕਿਰਤੀ ਅਤੇ ਕਾਮਿਆਂ ਦੇ ਲੀਡਰ ਸਨ, ਜਿਨਾ ਦੇ ਜੀਵਨ ਤੋਂ ਸੇਧ ਲੈ ਕੇ ਅੱਜ ਦੇ ਰਾਜਸੀ ਲੋਕਾਂ ਨੂੰ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਬੱਡੀ ਕੱਪ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਜਿੱਥੇ ਉਹ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਦੇ ਹਨ, ਉੱਥੇ ਆਪਣੇ ਮਹਿਬੂਬ ਆਗੂ ਨੂੰ ਯਾਦ ਕਰਕੇ ਆਪਣਾ ਫਰਜ਼ ਵੀ ਅਦਾ ਕਰਦੇ ਹਨ। ਉਨਾ ਨੇ ਕਬੱਡੀ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਤੇ ਕਾਮਨਾ ਕੀਤੀ ਕਿ ਇਹ ਕੱਪ ਪੂਰੀ ਤਰ੍ਹਾਂ ਚੜ੍ਹਦੀਕਲਾ ਵਿਚ ਹੋਵੇਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਜਿਲਾ ਪਰਿਸ਼ਦ ਪਟਿਆਲਾ, ਮੈਨੇਜਰ ਅਮਰੀਕ ਸਿੰਘ ਪ੍ਰਧਾਨ, ਰਾਜਵਿੰਦਰ ਸਿੰਘ ਭੰਗੂ ਸੀਨੀਅਰ ਮੀਤ ਪ੍ਰਧਾਨ, ਪ੍ਰੀਤ ਬੱਤਰਾ ਜਨਰਲ ਸਕੱਤਰ, ਗੁਰਜੀਤ ਸਿੰਘ ਮੀਤ ਪ੍ਰਧਾਨ, ਰਣਧੀਰ ਸਿੰਘ ਢੀਂਡਸਾ, ਨੰਬਰਦਾਰ ਮਲਕੀਤ ਸਿੰਘ ਵਜੀਰੀ, ਅਮਰਜੀਤ ਸਿੰਘ ਪ੍ਰਧਾਨ, ਲੈਕਚਰਚਾਰ ਗੁਰਪ੍ਰੀਤ ਸਿੰਘ ਜਿੰਦਲਪੁਰ, ਬਚਿੱਤਰ ਸਿੰਘ ਬੋਪਾਰਾਏ, ਕੁਲਦੀਪ ਸਿੰਘ ਘਨੂੜਕੀ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਹਰਵਿੰਦਰ ਸਿੰਘ ਨਾਭਾ, ਭਗਵੰਤ ਸਿੰਘ ਮੂੰਡਖੇੜਾ, ਰਾਣਾ ਸੇਖੋਂ, ਰਘਵੀਰ ਸਿੰਘ ਕਲਿਆਣ, ਬਲਵਿੰਦਰ ਸਿੰਘ ਬੌੜਾਂ, ਮਾਸਟਰ ਜਸਪਾਲ ਸਿੰਘ ਧਾਰੋਕੀ, ਬਬਲੀ ਨਾਭਾ, ਗੁਰਪ੍ਰੀਤ ਸਿੰਘ ਦਿੱਤੁਪੁਰ ਅਤੇ ਟੌਹੜਾ ਕਬੱਡੀ ਕੱਪ ਦੇ ਪ੍ਰਬੰਧਕੀ ਟੀਮ ਅਤੇ ਹੋਰ ਮੈਂਬਰ ਹਾਜ਼ਰ ਸਨ।