ਗੁਰਜੰਟ ਸਿੰਘ ਬਣੇ ਡਾਕਟਰ ਭੀਮ ਰਾਓ ਅੰਬੇਡਕਰ ਸੁਸਾਇਟੀ ਪੰਜਾਬ ਦੇ ਸਲਾਹਕਾਰ
ਗੁਰਜੰਟ ਸਿੰਘ ਡਾਕਟਰ ਭੀਮ ਰਾਓ ਅੰਬੇਦਕਰ ਸੁਸਾਇਟੀ ਪੰਜਾਬ ਦੇ ਸਲਾਹਕਾਰ ਨਿਯੁਕਤ
Publish Date: Sat, 11 Apr 2026 05:27 PM (IST)
Updated Date: Sat, 11 Apr 2026 05:29 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਇੱਥੋਂ ਦੇ ਗਗਨ ਚੌਕ ਨੇੜੇ ਡਾਕਟਰ ਭੀਮ ਰਾਓ ਅੰਬੇਡਕਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਮੇਰ ਸਿੰਘ ਭੱਲਾ ਅਤੇ ਚੇਅਰਮੈਨ ਜੋਗਿੰਦਰ ਸਿੰਘ ਟਾਈਗਰ ਦੀ ਅਗਵਾਈ ਹੇਠ ਸੁਸਾਇਟੀ ਦੇ ਮੈਂਬਰਾਂ ਦੀ ਮੀਟਿੰਗ ਸੱਦੀ ਗਈ। ਮੀਟਿੰਗ ਵਿਚ ਸਰਬਸੰਮਤੀ ਦੇ ਨਾਲ ਗੁਰਜੰਟ ਸਿੰਘ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਸੁਸਾਇਟੀ ਪੰਜਾਬ ਦਾ ਸਲਾਹਕਾਰ ਨਿਯੁਕਤ ਕਰਨ ਉਪਰੰਤ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਜਸਮੇਰ ਸਿੰਘ ਭੱਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੇ ਸਹਿਯੋਗ ਦੇ ਨਾਲ 14 ਅਪ੍ਰੈਲ ਨੂੰ ਆਈਟੀਆਈ ਚੌਕ ਨੇੜੇ ਡਾਕਟਰ ਭੀਮ ਰਾਓ ਅੰਬੇਡਕਰ ਜਨਮ ਦਿਵਸ ਦੇ ਸਬੰਧ ’ਚ ਮੈਡੀਕਲ ਚੈਕਅਪ ਕੈਂਪ ਵੀ ਲਗਾਇਆ ਜਾ ਰਿਹਾ ਹੈ। ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਉਹਨਾਂ ਵੱਲੋਂ ਸੁਸਾਇਟੀ ਦੇ ਸਮੂਹ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਅੱਗੇ ਤੋਂ ਵੀ ਇਸੇ ਤਰ੍ਹਾਂ ਗਤੀਵਿਧੀਆਂ ਜਾਰੀ ਰਹਿਣਗੀਆਂ।