ਗੁਰਜੀਤ ਸਿੰਘ ਸਰਬਸੰਮਤੀ ਨਾਲ ਬਣੇ ਸਹਿਕਾਰੀ ਸਭਾ ਖਲੋਰ ਦੇ ਪ੍ਰਧਾਨ
ਗੁਰਜੀਤ ਸਿੰਘ ਸਰਬਸੰਮਤੀ ਨਾਲ ਬਣੇ ਸਹਿਕਾਰੀ ਸਭਾ ਖਲੋਰ ਦੇ ਪ੍ਰਧਾਨ
Publish Date: Wed, 11 Feb 2026 06:37 PM (IST)
Updated Date: Wed, 11 Feb 2026 06:38 PM (IST)
ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਪਿੰਡ ਖਲੋਰ ਦੀ ਸਹਿਕਾਰੀ ਸਭਾ ਦਾ ਗੁਰਜੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਤੋਂ ਇਲਾਵਾ ਅਨੂਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ , ਅਵਤਾਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਪਰਮਜੀਤ ਸਿੰਘ, ਗੁਰਚਰਨ ਸਿੰਘ, ਲਾਭ ਸਿੰਘ, ਨਿਰਮੈਲ ਸਿੰਘ, ਸਤਨਾਮ ਸਿੰਘ ਅਤੇ ਹਰਜੀਤ ਕੌਰ ਨੂੰ ਮੈਂਬਰ ਚੁਣਿਆ ਗਿਆ ਹੈ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਸਹਿਕਾਰੀ ਸਭਾ ਖਲੋਰ ਅਧੀਨ ਆਉਂਦੇ ਪਿੰਡ ਖਲੋਰ, ਮਠਿਆੜਾ, ਖਾਸਪੁਰ, ਬਾਸਮਾਂ ਅਤੇ ਬਾਸਮਾਂ ਕਲੋਨੀ ਦੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਲਗਨ ਅਤੇ ਇਮਾਨਦਾਰੀ ਨਾਲ ਮਿਹਨਤ ਕਰਨਗੇ। ਇਸ ਮੌਕੇ ਸਹਿਕਾਰੀ ਸਭਾ ਦੇ ਸੈਕਟਰੀ ਯਾਦਵਿੰਦਰ ਸਿੰਘ, ਆਪ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਲਾਲਾ ਖਲੋਰ ,ਅਮਰਜੀਤ ਸਿੰਘ ਸਾਬਕਾ ਸਰਪੰਚ, ਟਹਿਲ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ ਖਾਸਪੁਰ, ਗੁਰਬਖਸ਼ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ ਮਠਿਆੜਾ ਤੋਂ ਇਲਾਵਾ ਹੋਰ ਕਿਸਾਨ ਹਾਜਰ ਸਨ। ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।