- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਗੁਰਮਤਿ ਸਮਾਗਮ ਆਯੋਜਿਤ

ਮਹਿੰਦਰਪਾਲ ਬੱਬੀ, ਪੰਜਾਬੀ ਜਾਗਰਣ, ਭਾਦਸੋਂ : ਗੁਰਦੁਆਰਾ ਸ੍ਰੀ ਬੋਹੜ ਸਾਹਿਬ ਪਿੰਡ ਚਾਸਵਾਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਮਰਜੀਤ ਸਿੰਘ ਫਰੀਦਪੁਰ ਦੇ ਜਥੇ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਭਾਈ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਗੁਰਮਤਿ ਵਿਚਾਰਾਂ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਕਾਇਨਾਤ ਦੇ ਸਾਂਝੇ ਰਹਿਬਰ ਸਨ ਜਿਨ੍ਹਾਂ ਨੇ ਕੁੱਲ ਆਲਮ ਦੇ ਲੋਕਾਂ ਨੂੰ ਸਿੱਧੇ ਰਾਹ ਪਾਇਆ ਤੇ ਦੁਨੀਆ ਦੇ ਕੋਨੇ ਕੋਨੇ ਵਿਚ ਜਾ ਕੇ ਸੱਚ ਦਾ ਪ੍ਰਚਾਰ ਕੀਤਾ। ਪ੍ਰਬੰਧਕਾਂ ਵੱਲੋਂ ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥੇ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਅੰਗਰੇਜ ਸਿੰਘ ਸਰਪੰਚ, ਭਾਈ ਅੰਮ੍ਰਿਤਪਾਲ ਸਿੰਘ ਹੈਡ ਗ੍ਰੰਥੀ, ਜਸਵੰਤ ਸਿੰਘ ਦੇਵੇ ਪ੍ਰਧਾਨ, ਦਰਸ਼ਨ ਸਿੰਘ ਖਾਲਸਾ, ਗੁਰਸੇਵਕ ਸਿੰਘ, ਗੁਰਮੇਲ ਸਿੰਘ ਖੱਟੜਾ, ਗੁਰਦੀਪ ਸਿੰਘ ਦੇਵੇ, ਹਰਜਿੰਦਰ ਸਿੰਘ ਗਾਲ੍ਹੇ, ਰਣਵੀਰ ਸਿੰਘ ਸੰਧੂ,ਹਰਪ੍ਰੀਤ ਸਿੰਘ,ਸ਼ਿਵ ਕੌੜਾ,ਸਤਗੁਰ ਸਿੰਘ ਖੱਟੜਾ, ਰਜਿੰਦਰ ਸਿੰਘ ਗੋਲਡੀ, ਲਖਵਿੰਦਰ ਸਿੰਘ ਬੰਟੀ, ਦਿਆਲ ਸਿੰਘ ਸਕਰਾਲੀ,ਹਰਜੀਤ ਸਿੰਘ, ਨਰਦੇਵ ਸਿੰਘ,ਲਖਵੀਰ ਸਿੰਘ ਗੋਲੂ, ਮਾਸਟਰ ਸੁੱਚਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।