- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਹਾਲੀ ਸਾਹਿਬ ਕਾਲਜ਼ ’ਚ ਗੁਰਮਤਿ ਸਮਾਗਮ ਕਰਵਾਇਆ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ, ਕਰਹਾਲੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਾਲਜ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਤੇ ਸਮੂਹ ਸਟਾਫ਼ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ। ਸਮਾਗਮ ਦੌਰਾਨ ਗੁਰਬਾਣੀ ਦੇ ਇਲਾਹੀ ਕੀਰਤਨ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਉਨ੍ਹਾਂ ਵੱਲੋਂ ਦਰਸਾਏ ਗਏ ਸਰਬੱਤ ਦੇ ਭਲੇ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤਾਂ ਨੂੰ ਯਾਦ ਕੀਤਾ ਗਿਆ। ਕਾਲਜ ਦੇ ਸਹਾਇਕ ਕਰਮਚਾਰੀਆਂ ਨੂੰ ਯਾਦਗਾਰੀ ਭੇਂਟ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਰਮਨਜੀਤ ਕੌਰ ਨੇ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਮੈਨੇਜਰ ਗੁਰਦੁਆਰਾ ਕਰਹਾਲੀ ਸਾਹਿਬ, ਪ੍ਰਿੰਸੀਪਲ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਸਾਬਕਾ ਸਰਪੰਚ ਕਰਹਾਲੀ ਸਾਹਿਬ ਤੇ ਹੋਰ ਪਤਵੰਤੇ ਸੱਜਣ ਸ਼ਾਮਲ ਹੋਏ। ਸਮਾਗਮ ਦੀ ਸਮਾਪਤੀ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ।